ਡੇਂਗੂ ਅਤੇ ਮਲੇਰੀਏ ਦੇ ਲਾਰਵੇ ਦੀ ਜਾਂਚ
Published : Jun 21, 2018, 11:38 pm IST
Updated : Jun 21, 2018, 11:38 pm IST
SHARE ARTICLE
Screening of Dengue and Malaria
Screening of Dengue and Malaria

ਐਸ.ਐਮ.ਓ ਤਲਵੰਡੀ ਸਾਬੋ ਡਾ. ਅਸ਼ਵਨੀ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਧੀਂਨ ਡੇਂਗੂ/ ਮਲੇਰੀਆ ਫੀਵਰ ਸਰਵੇ......

ਤਲਵੰਡੀ ਸਾਬੋ : ਐਸ.ਐਮ.ਓ ਤਲਵੰਡੀ ਸਾਬੋ ਡਾ. ਅਸ਼ਵਨੀ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਧੀਂਨ ਡੇਂਗੂ/ ਮਲੇਰੀਆ ਫੀਵਰ ਸਰਵੇ ਦੌਰਾਨ ਲੋਕਾਂ ਨੂੰ ਇਨਾਂ ਬਿਮਾਰੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ। ਜਿਸ ਦੌਰਾਨ ਕੋਠੀ ਵਾਲਾ ਰਾਹ ਅਤੇ ਡਿੱਖਾਂ ਪੱਤੀ ਮੁਹੱਲਾ ਵਿੱਚੋਂ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਪਾਇਆ ਗਿਆ। ਜਿਸਨੂੰ ਮੌਕੇ 'ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।

ਸਰਵੇ ਦੌਰਾਨ ਟੀਮ ਵੱਲੋਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਸ਼ੁੱਕਰਵਾਰ ਨੂੰ ਆਪਣੇ ਘਰ ਦੇ ਕੂਲਰ, ਫਰਿੱਜਾਂ ਦੀਆਂ ਟਰੇਆਂ, ਪਾਣੀ ਦੀਆਂ ਹੌਦੀਆਂ ਨੂੰ ਸੁਕਾਉਣ ਉਪਰੰਤ ਸਾਫ ਕਰਨ ਲਈ ਦੱਸਿਆ ਗਿਆ। ਟੀਮ ਵੱਲੋਂ ਇਨਾਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਵਾਲੇ ਪੋਸਟਰ ਵੰਡੇ ਗਏ। ਇਸ ਮੌਕੇ ਮਲੇਰੀਏ ਦੀ ਜਾਂਚ ਲਈ ਮੌਕੇ 'ਤੇ ਹੀ ਖੂਨ ਦੇ ਸੈਂਪਲ ਵੀ ਇਕੱਤਰ ਕੀਤੇ ਗਏ।

ਉਪਰੰਤ ਟੀਮ ਵੱਲੋਂ ਫਲਾਂ ਅਤੇ ਸਬਜੀਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ 'ਤੇ ਗਲੇ-ਸੜੇ ਫਲ ਨਸ਼ਟ ਕਰਵਾ ਦਿੱਤੇ ਗਏ। ਇਸ ਮੌਕੇ ਸਿਹਤ ਇੰਸਪੈਕਟਰ ਸੁਖਦੇਵ ਸਿੰਘ,  ਮਦਨ ਲਾਲ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਅਤੇ ਜਗਸੀਰ ਸਿੰਘ ਸ਼ਾਮਿਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement