ਮੋਹਾਲੀ 'ਚ ਲੱਗੇ ਨਵਜੋਤ ਸਿੱਧੂ ਦੇ ਲਾਪਤਾ ਹੋਣ ਦੇ ਪੋਸਟਰ
Published : Jun 21, 2019, 1:34 pm IST
Updated : Jun 21, 2019, 1:41 pm IST
SHARE ARTICLE
Navjot Singh Sidhu poster resignation
Navjot Singh Sidhu poster resignation

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਨਾਲ ਖੜਕਣ ਤੋਂ ਬਾਅਦ ਹੁਣ ਸਿੱਧੂ

ਮੋਹਾਲੀ  : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਨਾਲ ਖੜਕਣ ਤੋਂ ਬਾਅਦ ਹੁਣ ਸਿੱਧੂ ਲਈ ਨਵਾਂ ਪੰਗਾ ਖੜ੍ਹਾ ਹੋ ਗਿਆ ਹੈ। ਮੋਹਾਲੀ ਦੇ ਫੇਜ਼ 3 ਵਿਚ ਸ਼ਰਾਰਤੀਆਂ ਵਲੋਂ ਸਿੱਧੂ ਖਿਲਾਫ਼ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿਚ ਸਿੱਧੂ ਨੂੰ ਪੁੱਛਿਆ ਗਿਆ ਹੈ ਕਿ ਹੁਣ ਉਹ ਸਿਆਸਤ ਕਦੋਂ ਛੱਡਣਗੇ? ਦਰਅਸਲ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਜੇਕਰ ਰਾਹੁਲ ਗਾਂਧੀ ਅਮੇਠੀ ਵਿਚ ਹਾਰੇ ਤਾਂ ਉਹ ਸਿਆਸਤ ਤੋਂ ਅਸਤੀਫ਼ਾ ਦੇ ਦੇਣਗੇ।

Navjot singh sidhuNavjot singh sidhu

ਪੋਸਟਰਾਂ 'ਤੇ ਲਿਖਿਆ ਗਿਆ ਕਿ ਸਿੱਧੂ ਤੁਸੀਂ ਆਪਣੇ ਬੋਲੇ ਬੋਲ ਕਦੋਂ ਪੁਗਾਓਗੇ ਅਤੇ ਅਸਤੀਫ਼ਾ ਕਦੋਂ ਦਿਓਗੇ। ਇਹ ਪੋਸਟਰ ਕਿਸ ਵਿਅਕਤੀ ਵਲੋਂ ਲਗਾਏ ਗਏ ਹਨ, ਇਸ ਬਾਰੇ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਇੱਥੇ ਦੱਸ ਦੇਈਏ ਕਿ ਸਿੱਧੂ ਦਾ ਨਾਂ ਕਿਸੇ ਨਾ ਕਿਸੇ ਵਿਵਾਦ ਨਾਲ ਜੁੜਦਾ ਰਹਿੰਦਾ ਹੈ। ਮਹਿਕਮਾ ਬਦਲੇ ਜਾਣ ਕਾਰਨ ਵੀ ਸਿੱਧੂ, ਕੈਪਟਨ ਤੋਂ ਨਾਰਾਜ਼ ਹਨ ਅਤੇ ਅਜੇ ਤੱਕ ਉਨ੍ਹਾਂ ਨੇ ਨਵੇਂ ਮਹਿਕਮੇ ਦਾ ਚਾਰਜ ਨਹੀਂ ਸੰਭਾਲਿਆ ਹੈ ਤੇ ਨਾ ਹੀ ਕੈਪਟਨ ਆਪਣੀ ਜ਼ਿੱਦ ਛੱਡਣ ਨੂੰ ਤਿਆਰ ਦਿਖਾਈ ਦੇ ਰਹੇ ਹਨ। ਫਿਲਹਾਲ ਇਨ੍ਹਾਂ ਵਿਵਾਦਾਂ ਦਰਮਿਆਨ ਇਹ ਨਵੇਂ ਪੋਸਟਰ ਸਿੱਧੂ ਦੀਆਂ ਮੁਸ਼ਕਿਲਾਂ ਹੋਰ ਵਧਾ ਸਕਦੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement