ਜਬਰ-ਜਨਾਹ ਦੇ ਵਧਦੇ ਮਾਮਲਿਆਂ ਕਾਰਨ ਪਾਕਿਸਤਾਨ ਦੇ ਪੰਜਾਬ ਸੂਬੇ ’ਚ ਐਮਰਜੈਂਸੀ ਲਗਾਉਣ ਦਾ ਫ਼ੈਸਲਾ
Published : Jun 21, 2022, 12:01 am IST
Updated : Jun 21, 2022, 12:01 am IST
SHARE ARTICLE
image
image

ਜਬਰ-ਜਨਾਹ ਦੇ ਵਧਦੇ ਮਾਮਲਿਆਂ ਕਾਰਨ ਪਾਕਿਸਤਾਨ ਦੇ ਪੰਜਾਬ ਸੂਬੇ ’ਚ ਐਮਰਜੈਂਸੀ ਲਗਾਉਣ ਦਾ ਫ਼ੈਸਲਾ

ਲਾਹੌਰ, 20 ਜੂਨ : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅਧਿਕਾਰੀਆਂ ਨੇ ਔਰਤਾਂ ਅਤੇ ਬੱਚਿਆਂ ਵਿਰੁਧ ਜਿਨਸੀ ਸ਼ੋਸ਼ਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ‘ਐਮਰਜੈਂਸੀ’ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ਅਤਾ ਤਰਾਰ ਨੇ ਐਤਵਾਰ ਨੂੰ ਕਿਹਾ ਕਿ ਪ੍ਰਸ਼ਾਸਨ ਨੂੰ ‘‘ਜਬਰ-ਜ਼ਿਨਾਹ ਦੇ ਮਾਮਲਿਆਂ ਨਾਲ ਨਜਿੱਠਣ ਲਈ ਐਮਰਜੈਂਸੀ ਦੀ ਸਥਿਤੀ ਦਾ ਐਲਾਨ” ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਵਿਰੁਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਸਮਾਜ ਅਤੇ ਸਰਕਾਰੀ ਅਧਿਕਾਰੀਆਂ ਲਈ ਇਕ ਗੰਭੀਰ ਮੁੱਦਾ ਹੈ।
‘ਡਾਨ’ ਅਖ਼ਬਾਰ ਮੁਤਾਬਕ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐਮ.ਐਲ.-ਐਨ.) ਦੇ ਹੈੱਡਕੁਆਰਟਰ ’ਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ, ‘ਪੰਜਾਬ ’ਚ ਰੋਜ਼ਾਨਾ ਚਾਰ ਤੋਂ ਪੰਜ ਜਬਰ-ਜ਼ਿਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਸਰਕਾਰ ਜਿਨਸੀ ਸ਼ੋਸ਼ਣ, ਦੁਰਵਿਵਹਾਰ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਵਿਸ਼ੇਸ਼ ਕਦਮ ਚੁੱਕਣ ’ਤੇ ਵਿਚਾਰ ਕਰ ਰਹੀ ਹੈ।’ ਕਾਨੂੰਨ ਮੰਤਰੀ ਮਲਿਕ ਮੁਹੰਮਦ ਅਹਿਮਦ ਖਾਨ ਦੀ ਮੌਜੂਦਗੀ ਵਿਚ, ਤਰਾਰ ਨੇ ਕਿਹਾ ਕਿ ਜਬਰ-ਜਨਾਹ ਅਤੇ ਕਾਨੂੰਨ ਵਿਵਸਥਾ ਬਾਰੇ ਕੈਬਨਿਟ ਕਮੇਟੀ ਦੁਆਰਾ ਸਾਰੇ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਜਿਹੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਸਿਵਲ ਸੰਸਥਾਵਾਂ, ਔਰਤਾਂ ਦੇ ਅਧਿਕਾਰ ਸੰਗਠਨਾਂ, ਅਧਿਆਪਕਾਂ ਅਤੇ ਵਕੀਲਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾਵੇਗਾ।
ਤਰਾਰ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਬਿਨਾਂ ਨਿਗਰਾਨੀ ਦੇ ਘਰਾਂ ਵਿਚ ਇਕੱਲੇ ਨਾ ਛੱਡਿਆ ਜਾਵੇ। ਮੰਤਰੀ ਨੇ ਕਿਹਾ ਕਿ ਕਈ ਮਾਮਲਿਆਂ ਵਿਚ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਜਿਨਸੀ ਸ਼ੋਸ਼ਣ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਲਾਤਕਾਰ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਮੁਹਿੰਮਾਂ ਸ਼ੁਰੂ ਕੀਤੀਆਂ ਹੋਈਆਂ ਹਨ।     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement