ਅਲਬਾਨੀਜ਼ ਨੇ ਅਸਾਂਜੇ ਵਿਰੁਧ ਮੁਕੱਦਮਾ ਨਾ ਚਲਾਉਣ ਦੀ ਜਨਤਕ ਬੇਨਤੀ ਕਰਨ ਤੋਂ ਕੀਤਾ ਇਨਕਾਰ
Published : Jun 21, 2022, 12:11 am IST
Updated : Jun 21, 2022, 12:11 am IST
SHARE ARTICLE
image
image

ਅਲਬਾਨੀਜ਼ ਨੇ ਅਸਾਂਜੇ ਵਿਰੁਧ ਮੁਕੱਦਮਾ ਨਾ ਚਲਾਉਣ ਦੀ ਜਨਤਕ ਬੇਨਤੀ ਕਰਨ ਤੋਂ ਕੀਤਾ ਇਨਕਾਰ

ਕੈਨਬਰਾ, 20 ਜੂਨ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸੋਮਵਾਰ ਨੂੰ ਜਨਤਕ ਤੌਰ ’ਤੇ ਅਮਰੀਕਾ ਨੂੰ ਵਿਕੀਲੀਕਸ ਦੇ ਸੰਸਥਾਪਕ ਅਤੇ ਆਸਟ੍ਰੇਲੀਆਈ ਨਾਗਰਿਕ ਜੂਲੀਅਨ ਅਸਾਂਜੇ ਵਿਰੁਧ ਮੁਕੱਦਮਾ ਨਾ ਚਲਾਉਣ ਦੀ ਬੇਨਤੀ ਕਰਨ ਤੋਂ ਇਨਕਾਰ ਕਰ ਦਿਤਾ। ਯੂਕੇ ਸਰਕਾਰ ਨੇ ਪਿਛਲੇ ਹਫ਼ਤੇ ਜਾਸੂਸੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਸਾਂਜੇ ਨੂੰ ਅਮਰੀਕਾ ਹਵਾਲੇ ਕਰਨ ਦਾ ਹੁਕਮ ਦਿਤਾ ਸੀ। ਉਦੋਂ ਤੋਂ ਹੀ ਆਸਟ੍ਰੇਲੀਆ ’ਤੇ ਇਸ ਮਾਮਲੇ ’ਚ ਦਖਲ ਦੇਣ ਦਾ ਦਬਾਅ ਬਣਿਆ ਹੋਇਆ ਹੈ।  ਅਲਬਾਨੀਜ਼ ਨੇ ਹਾਲਾਂਕਿ ਇਸ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿਤਾ ਕੀ ਉਨ੍ਹਾਂ ਨੇ ਇਸ ਸਬੰਧ ਵਿਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਕੋਈ ਗੱਲ ਕੀਤੀ ਸੀ। ਅਲਬਾਨੀਜ਼ ਨੇ ਪੱਤਰਕਾਰਾਂ ਨੂੰ ਕਿਹਾ ਕਿ ਕੁਝ ਲੋਕ ਸੋਚਦੇ ਹਨ ਕਿ ਜੇਕਰ ਤੁਸੀਂ ਟਵਿੱਟਰ ’ਤੇ ਵੱਡੇ ਅੱਖਰਾਂ ’ਚ ਕੁਝ ਕਹੋਗੇ ਤਾਂ ਇਸ ਨਾਲ ਉਸ ਚੀਜ਼ ਦੀ ਮਹੱਤਤਾ ਵਧ ਜਾਵੇਗੀ ਪਰ ਅਜਿਹਾ ਨਹੀਂ ਹੈ। ਉਥੇ ਅਟਾਰਨੀ ਜਨਰਲ ਮਾਰਕ ਡਰੇਫਸ ਅਤੇ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਬ੍ਰਿਟਿਸ਼ ਸਰਕਾਰ ਦੇ ਫ਼ੈਸਲੇ ’ਤੇ ਕਿਹਾ ਕਿ ਅਸਾਂਜੇ ਦਾ ਮਾਮਲਾ ਬਹੁਤ ਲੰਬਾ ਖਿੱਚ ਗਿਆ ਹੈ ਅਤੇ ਹੁਣ ਇਸ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ।     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement