Jalandhar News : ਸ਼ਰਾਬ ਦੇ ਠੇਕੇ ਨੂੰ ਲੈ ਕੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝਗੜਾ ,ਕੁੱਝ ਨਿਹੰਗ ਸਿੰਘ ਹਿਰਾਸਤ 'ਚ
Published : Jun 21, 2024, 4:08 pm IST
Updated : Jun 21, 2024, 4:17 pm IST
SHARE ARTICLE
Nihang Singhs & police
Nihang Singhs & police

ਜਦੋਂ ਪੁਲਿਸ ਮਾਮਲੇ ਦੀ ਜਾਂਚ ਕਰਨ ਪਹੁੰਚੀ ਪੁਲਿਸ 'ਤੇ ਨਿਹੰਗ ਸਿੰਘਾਂ ਨੇ ਹਮਲਾ ਕਰ ਦਿੱਤਾ

Jalandhar News : ਜਲੰਧਰ ਦੇ ਗਾਡਾ ਰੋਡ ’ਤੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝਗੜਾ ਹੋ ਗਿਆ ਹੈ। ਨਿਹੰਗ ਸਿੰਘਾਂ ਵੱਲੋਂ ਜ਼ਬਰਦਸਤੀ ਸ਼ਰਾਬ ਦਾ ਠੇਕਾ ਬੰਦ ਕਰਵਾਇਆ ਜਾ ਰਿਹਾ ਸੀ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਨਿਹੰਗ ਸਿੰਘਾਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਕਿਰਪਾਨਾਂ ਖੋਹ ਕੇ ਕੁੱਝ ਨਿਹੰਗ ਸਿੰਘਾਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਵਿਚੋਂ ਦੋ ਨਾਬਾਲਗ ਹਨ।

ਏਸੀਪੀ ਮਾਡਲ ਟਾਊਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿਮਸ ਹਸਪਤਾਲ ਨੇੜੇ ਸ਼ਰਾਬ ਦੇ ਠੇਕੇ ਨੂੰ ਨਿਹੰਗ ਸਿੰਘਾਂ ਵੱਲੋਂ ਜ਼ਬਰਦਸਤੀ ਬੰਦ ਕਰਵਾਇਆ ਜਾ ਰਿਹਾ ਹੈ। ਜਿਸ ਕਾਰਨ ਉਸ ਦਾ ਪਹਿਲਾਂ ਵੀ ਕਈ ਵਾਰ ਪੁਲਿਸ ਨਾਲ ਝਗੜਾ ਹੋ ਚੁੱਕਾ ਹੈ। ਅੱਜ ਜਦੋਂ ਉਹ ਪੁਲਿਸ ਫੋਰਸ ਨਾਲ ਉਥੇ ਪੁੱਜੇ ਤਾਂ ਨਿਹੰਗ ਸਿੰਘਾਂ ਵੱਲੋਂ ਕਿਰਪਾਨਾਂ ਕੱਢ ਲਈਆਂ ਗਈਆਂ। 

ਜਿਸ ਤੋਂ ਬਾਅਦ ਪੁਲਿਸ ਨੇ ਕੁੱਝ ਨਿਹੰਗ ਸਿੰਘਾਂ ਨੂੰ ਹਿਰਾਸਤ 'ਚ ਲੈ ਲਿਆ ਅਤੇ ਉਨ੍ਹਾਂ ਤੋਂ ਕਿਰਪਾਨਾਂ ਖੋਹ ਲਈਆਂ ਤਾਂ ਜੋ ਉਹ ਕਿਸੇ 'ਤੇ ਹਮਲਾ ਨਾ ਕਰ ਸਕਣ। ਸਾਰੇ ਨਿਹੰਗ ਸਿੰਘਾਂ ਨੂੰ ਥਾਣਾ 7 ਵਿਚ ਲਿਜਾਇਆ ਗਿਆ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ।

 ਪ੍ਰਾਪਤ ਜਾਣਕਾਰੀ ਅਨੁਸਾਰ ਗਾਡਾ ਰੋਡ ’ਤੇ ਇਕ ਸ਼ਰਾਬ ਦੇ ਠੇਕੇ ਬਾਹਰ ਅਤੇ ਆਲੇ-ਦੁਆਲੇ ਧਮਕੀ ਭਰੇ ਸ਼ਬਦ ਲਿਖੇ ਬੋਰਡ ਲਾਏ ਜਾਣ ’ਤੇ ਮਾਹੌਲ ਤਣਾਅਪੂਰਨ ਹੋ ਗਿਆ ਸੀ। ਜਿਵੇਂ ਹੀ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਮਾਮਲੇ ਦੀ ਜਾਂਚ ਕਰਨ ਆਈ ਤਾਂ ਪੁਲਿਸ ਪਾਰਟੀ 'ਤੇ ਨਿਹੰਗ ਸਿੰਘਾਂ ਨੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਫੋਰਸ ਨੇ ਤੁਰੰਤ ਕੁੱਝ ਨਿਹੰਗ ਸਿੰਘਾਂ ਨੂੰ ਹਿਰਾਸਤ 'ਚ ਲੈ ਲਿਆ ।

ਦੱਸ ਦੇਈਏ ਕਿ ਸ਼ਰਾਬ ਦੇ ਠੇਕੇ ਬਾਹਰ ਬੋਰਡ ਉੱਪਰ ਪਹਿਲਾਂ ਤਾਂ ਅੰਗਰੇਜ਼ੀ ਵਿਚ ਲਿਖਿਆ ਸੀ ਕਿ ਜੇਕਰ ਸ਼ਰਾਬ ਪੀਤੀ ਤਾਂ ਝਟਕਾ ਡੈੱਥ ਹੋਵੇਗੀ। ਇਸ ਦੇ ਹੇਠਾਂ ਪੰਜਾਬੀ ਭਾਸ਼ਾ ਵਿਚ ਲਿਖਿਆ ਸੀ ਕਿ ਜਿਹੜਾ ਇਥੇ ਸ਼ਰਾਬ ਪੀਂਦਾ ਦਿਖਾਈ ਦਿੰਦਾ ਹੈ ਉਸਦਾ ਅੰਜ਼ਾਮ ਬੁਰਾ ਹੋਵੇਗਾ।   

 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement