ਵਿਧਾਇਕ ਫੌਜਾ ਸਿੰਘ ਸਰਾਰੀ ਵਿਰੁੱਧ ਵਿਜੀਲੈਂਸ ਨੂੰ ਸ਼ਿਕਾਇਤ

By : PARKASH

Published : Jun 21, 2025, 1:41 pm IST
Updated : Jun 21, 2025, 1:41 pm IST
SHARE ARTICLE
Complaint to Vigilance against MLA Fauja Singh Sarari
Complaint to Vigilance against MLA Fauja Singh Sarari

‘ਆਪ’ ਆਗੂ ਦੀਪਕ ਸ਼ਰਮਾ ਨੇ ਨਾਮੀ ਤੇ ਬੇਨਾਮੀ ਜਾਇਦਾਦ ਬਣਾਉਣ ਦੇ ਲਗਾਏ ਇਲਜ਼ਾਮ 

ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ : ਸਰਾਰੀ

Complaint to Vigilance against MLA Fauja Singh Sarari: ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ’ਤੇ ਕਥਿਤ ਭ੍ਰਿਸ਼ਟਾਚਾਰ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦੇ ਦੋਸ਼ ਲਗਾਏ ਗਏ ਹਨ। ‘ਆਪ’ ਆਗੂ ਦੀਪਕ ਸ਼ਰਮਾ ਇਹ ਦੋਸ਼ ਲਗਾਉਂਦਿਆਂ ਐੱਸਐੱਸਪੀ ਵਿਜੀਲੈਂਸ ਅਤੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ। ਇਸ ਸ਼ਿਕਾਇਤ ਨਾਲ ਜਾਇਦਾਦ ਸਬੰਧੀ ਸਾਰੇ ਸਬੂਤ ਵੀ ਨੱਥੀ ਕੀਤੇ ਗਏ ਹਨ।

ਦੀਪਕ ਸ਼ਰਮਾ ਨੇ ਦੱਸਿਆ ਕਿ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਵਿਧਾਇਕ ਬਣਨ ਤੋਂ ਬਾਅਦ ਇਲਾਕੇ ਦੇ ਲੋਕਾਂ ਨਾਲ ਕਥਿਤ ਤੌਰ ’ਤੇ ਕਈ ਤਰੀਕਿਆਂ ਨਾਲ ਕਰੋੜਾਂ ਰੁਪਏ ਦੀ ਨਾਮੀ ਤੇ ਬੇਨਾਮੀ ਜਾਇਦਾਦ ਖ਼ਰੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਗ਼ੈਰ ਕਾਨੂੰਨੀ ਕਮਾਈ ਨਾਲ ਖਰੀਦੀ ਗਈ ਜਾਇਦਾਦ ਵਿੱਚ ਕਈ ਮਹਿੰਗੀਆਂ ਵਸਤੂਆਂ ਅਤੇ ਜ਼ਮੀਨਾਂ ਸ਼ਾਮਲ ਹਨ। ਵੇਰਵਿਆਂ ਅਨੁਸਾਰ ਬੁਲੇਟ ਮੋਟਰਸਾਈਕਲ ਦੀ ਕੀਮਤ 3 ਲੱਖ ਰੁਪਏ, ਸਕਾਰਪੀਓ ਦੀ ਕੀਮਤ 22 ਲੱਖ ਰੁਪਏ, ਸਮਿੱਥ ਵੈਸਨ ਰਿਵਾਲਵਰ ਦੀ ਕੀਮਤ 6.5 ਲੱਖ ਰੁਪਏ, ਪੰਪ ਐਕਸ਼ਨ ਗੰਨ ਦੀ ਕੀਮਤ 65 ਹਜ਼ਾਰ ਰੁਪਏ ਦੱਸੀ ਗਈ ਹੈ। ਇਸ ਤੋਂ ਇਲਾਵਾ ਆਨੰਦ ਨਿਵਾਸ ਦਾ ਵੀ ਜ਼ਿਕਰ ਹੈ, ਜੋ 122 ਮਰਲਿਆਂ ਦਾ ਹੈ, ਜਿਸ ਵਿੱਚ 42 ਲੱਖ ਦੀ ਜ਼ਮੀਨ ਅਤੇ 30 ਲੱਖ ਦੀ ਕੋਠੀ ਸ਼ਾਮਲ ਹੈ।

ਨਿਊ ਆਨੰਦ ਪਾਰਕ ਵਿਊ ਫ਼ਿਰੋਜ਼ਪੁਰ ਨੇੜੇ 102 ਮਰਲੇ ਦਾ ਪਲਾਟ ਜਿਸ ਦੀ ਅਨੁਮਾਨਿਤ ਕੀਮਤ ਡੇਢ ਕਰੋੜ ਰੁਪਏ ਹੈ। ਦੀਪ ਇਨਕਲੇਵ ਫ਼ਿਰੋਜ਼ਪੁਰ ਵਿੱਚ ਤਿੰਨ ਪਲਾਟ ਅਤੇ ਦੋ ਕੋਠੀਆਂ ਹਨ ਜਿਨ੍ਹਾਂ ਦੀ ਕੁੱਲ ਕੀਮਤ ਲਗਪਗ ਢਾਈ ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਆਨੰਦਪੁਰ ਸਾਹਿਬ ਵਿੱਚ ਕਰੱਸ਼ਰ ਪਲਾਂਟ ਵਿੱਚ ਹਿੱਸਾ, ਗੁੱਦੜਢੰਡੀ ਰੋਡ, ਗੁਰੂਹਰਸਹਾਏ ਵਿਚ 4.5 ਏਕੜ ਜ਼ਮੀਨ ਜਿਸ ਦੀ ਕੀਮਤ ਲਗਪਗ 8 ਕਰੋੜ ਰੁਪਏ ਦੱਸੀ ਗਈ ਹੈ।

ਦੀਪਕ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਇਸ ਜਾਇਦਾਦ ਦੇ ਸਾਰੇ ਸਬੂਤ ਈਡੀ, ਸੀਬੀਆਈ, ਮੁੱਖ ਮੰਤਰੀ ਦਫ਼ਤਰ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਵੀ ਭੇਜੇ ਹਨ। ਇਸ ਮੌਕੇ ਫ਼ਿਰੋਜ਼ਪੁਰ ਰੇਂਜ ਦੇ ਐੱਸਐੱਸਪੀ ਵਿਜੀਲੈਂਸ ਮਨਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੇ ਭਰੋਸਾ ਦਿੱਤਾ ਕਿ ਇਸ ਸ਼ਿਕਾਇਤ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਫੌਜਾ ਸਿੰਘ ਸਰਾਰੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਹ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।

(For more news apart from MLA Fauja Singh Sarari Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement