ਕਿਸਾਨਾਂ ਨੇ ਗੰਨੇ ਦੀ ਅਦਾਇਗੀ ਨੂੰ ਲੈ ਕੇ ਕੀਤਾ ਰੋਸ ਮਾਰਚ
Published : Jul 21, 2018, 1:33 am IST
Updated : Jul 21, 2018, 1:33 am IST
SHARE ARTICLE
Farmers Protesting
Farmers Protesting

ਪੱਗੜੀ ਸੰਭਾਲ ਜੱਟਾ ਲਹਿਰ ਦੇ ਸੱਦੇ 'ਤੇ ਅੱਜ ਇਥੇ ਕਰੀਬ ਇੱਕ ਹਜ਼ਾਰ ਤੋਂ ਵਧੇਰੇ ਕਿਸਾਨਾਂ ਨੇ ਇਕੱਤਰ ਹੋ ਕੇ ਸਰਕਾਰ ਅਤੇ ਨਿੱਜੀ ਖੰਡ ਮਿੱਲਾਂ ਵੱਲੋਂ ਦਬਾ ਕੇ ਰੱਖੀ......

ਗੁਰਦਾਸਪੁਰ : ਪੱਗੜੀ ਸੰਭਾਲ ਜੱਟਾ ਲਹਿਰ ਦੇ ਸੱਦੇ 'ਤੇ ਅੱਜ ਇਥੇ ਕਰੀਬ ਇੱਕ ਹਜ਼ਾਰ ਤੋਂ ਵਧੇਰੇ ਕਿਸਾਨਾਂ ਨੇ ਇਕੱਤਰ ਹੋ ਕੇ ਸਰਕਾਰ ਅਤੇ ਨਿੱਜੀ ਖੰਡ ਮਿੱਲਾਂ ਵੱਲੋਂ ਦਬਾ ਕੇ ਰੱਖੀ ਇਕ ਹਜ਼ਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦੀ ਮੰਗ ਕੀਤੀ। ਇਸ ਮੌਕੇ ਚਿਤਾਵਨੀ ਦਿੱਤੀ ਗਈ ਕਿ ਜੇ 10 ਦਿਨਾਂ ਵਿਚ ਬਕਾਏ ਨਾ ਦਿੱਤੇ ਗਏ ਤਾਂ ਰੋਸ ਵੱਜੋਂ ਪੰਜਾਬ ਦੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ। ਅੱਜ ਗੁਰਦਾਸਪੁਰ ਦੀਆਂ ਸੜਕਾਂ ਅਤੇ ਬਜ਼ਾਰਾਂ ਵਿਚ ਜ਼ੋਰਦਾਰ  ਨਾਅਰੇਬਾਜੀ ਕਰਨ ਉਪਰੰਤ ਡੀ.ਸੀ. ਦੀ ਗੈਰ ਮੌਜੂਦਗੀ ਵਿਚ ਐਸ.ਡੀ.ਐਮ. ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

ਕਿਸਾਨ  ਵੱਖ ਵੱਖ ਵਾਹਨਾਂ ਰਾਹੀਂ ਗੁਰਦਾਸਪੁਰ ਸ਼ਹਿਰ ਅੰਦਰ ਦਾਖਲ ਹੋਣ ਤੋਂ ਪਹਿਲਾਂ ਤਿੱਬੜੀ ਰੋਡ ਸਥਿਤ ਸੰਤ ਬਾਬਾ  ਟਹਿਲ ਸਿੰਘ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ£ ਇਸ ਦੇ ਬਾਅਦ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਏ ਕਿਸਾਨ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪੱਗੜੀ ਸੰਭਾਲ ਜੱਟਾ ਲਹਿਰ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਕਾਕੀ ਅਤੇ ਪੰਜਾਬ ਸ਼ੂਗਰਫੇਡ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਕਰ ਰਹੇ ਸਨ। ਸਾਰੇ ਪ੍ਰਦਰਸ਼ਨਕਰੀਆਂ ਨੇ ਕਿਸਾਨੀ ਮੰਗਾਂ ਦਰਸਾਉਂਦੀਆਂ ਹੱਥਾ ਵਿਚ ਤਖਤੀਆਂ ਫੜੀਆਂ ਹੋਈਆਂ ਸਨ।  

ਲਹਿਰ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਨਿੱਜੀ ਖੰਡ ਮਿੱਲਾਂ ਵੱਲ ਕਿਸਾਨਾਂ ਦੇ  ਗੰਨੇ ਦੀ ਕਰੀਬ 968  ਕਰੋੜ ਰੁਪਏ ਦੀ ਬਕਾਇਆ ਰਾਸ਼ੀ ਖੜੀ ਹੈ ਜਦੋਂ ਕਿ ਸਰਕਾਰੀ ਮਿੱਲਾਂ ਦੀ ਅਦਾਇਗੀ ਮਿਲਾ ਲਈ ਜਾਵੇ ਤਾਂ ਇਹ ਅਦਾਇਗੀ ਇੱਕ ਹਜ਼ਾਰ ਰੁਪਏ ਤੋਂ ਵੀ ਜ਼ਿਆਦਾ ਬਣਦੀ ਹੈ। ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿੱਜੀ ਮਿਲਾਂ ਜਾਂ  ਸਰਕਾਰੀ ਮਿੱਲਾਂ ਵੱਲੋ 10 ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਦੇ ਗੰਨੇ ਦੀ ਸਾਰੀ ਅਦਾਇਗੀ ਨਾ ਦਿੱਤੀ ਗਈ ਤਾਂ ਪੰਜਾਬ ਦੀ ਸੜਕੀ ਆਵਾਜਾਈ ਠੱਪ ਕੀਤੀ ਜਾਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement