ਤੇਜ਼ ਮੀਂਹ ਦਾ ਕਹਿਰ: ਪਾਤੜਾਂ 'ਚ ਮਕਾਨ ਦੀ ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਹੋਈ ਮੌਤ
Published : Jul 21, 2022, 12:28 pm IST
Updated : Jul 21, 2022, 12:28 pm IST
SHARE ARTICLE
photo
photo

ਇਕ ਬੱਚਾ ਗੰਭੀਰ ਜ਼ਖਮੀ

 

ਪਟਿਆਲਾ : ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਕਈ ਤਰ੍ਹਾਂ ਦੇ ਹਾਦਸੇ ਹੋ ਰਹੇ ਹਨ। ਇਸ ਦੌਰਾਨ ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।  ਪਟਿਆਲਾ ਦੇ ਪਾਤੜਾਂ 'ਚ ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਸਮੇਤ 4 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਹੈ।

PHOTOPHOTO

ਸਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਸਮੇਂ ਕਹਿਣ ਨੂੰ ਕੋਈ ਸ਼ਬਦ ਨਹੀਂ ਹੈ ਪਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ, ਇਸ ਘਟਨਾ 'ਚ 4 ਲੋਕਾਂ ਦੀ ਜਾਨ ਚਲੀ ਗਈ ਹੈ। ਜ਼ਖਮੀ ਹੋਏ ਬੱਚੇ ਦੇ ਇਲਾਜ ਲਈ ਸਰਕਾਰ ਪੂਰੀ ਮਦਦ ਕਰੇਗੀ।

 

PHOTOPHOTO

ਪੰਜਾਬ ਹਰਿਆਣਾ 'ਚ ਬਾਰਿਸ਼ ਨੇ ਪੂਰੀ ਰਾਤ ਤੋਂ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਪਾਤੜਾਂ ਥਾਣਾ ਦੇ ਇੰਚਾਰਜ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪੁਲਿਸ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਗਈ ਸੀ। ਪੂਰੀ ਰਾਤ ਤੋਂ ਮੀਂਹ ਪੈ ਰਿਹਾ ਹੈ, ਇਹ ਗਰੀਬ ਪਰਿਵਾਰ ਅਗਰਵਾਲ ਕਾਲੋਨੀ 'ਚ ਰਹਿ ਰਿਹਾ ਸੀ ਅਤੇ ਇਸ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ। ਇਕ ਬੱਚਾ ਜ਼ਖਮੀ ਹੋ ਗਿਆ ਜਿਸਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮ੍ਰਿਤਕਾਂ ਦੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਮਾਣਾ ਦੇ ਸਰਕਾਰੀ ਹਸਪਤਾਲ ਭੇਜਿਆ ਜਾ ਰਿਹਾ ਹੈ।

 

Big accident happened in Patiala
photo

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement