ਗੁਰਦਾਸਪੁਰ 'ਚ 2 ਮੋਟਰਸਾਈਕਲਾਂ ਦੀ ਆਪਸ 'ਚ ਟੱਕਰ: ਇਕ ਦੀ ਮੌਤ, 3 ਗੰਭੀਰ ਜ਼ਖਮੀ
Published : Jul 21, 2023, 1:56 pm IST
Updated : Jul 21, 2023, 1:57 pm IST
SHARE ARTICLE
photo
photo

ਤਿੰਨੋਂ ਜ਼ਖ਼ਮੀ 18 ਸਾਲ ਤੋਂ ਘੱਟ ਹਨ

 

ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਰੋਡ 'ਤੇ ਦੋ ਮੋਟਰ ਸਾਈਕਲ ਆਪਸ ਵਿਚ ਟਕਰਾ ਗਏ। ਇਸ ਹਾਦਸੇ ਵਿਚ ਦੋ ਬਾਈਕ ਸਵਾਰਾਂ ਵਿਚੋਂ ਇੱਕ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 3 ਨੌਜੁਆਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਾਦਸੇ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 4 ਨੌਜੁਆਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਟਾਲਾ ਵੱਲ ਜਾ ਰਹੇ ਸਨ। ਜਦੋਂ ਉਹ ਦਾਣਾ ਮੰਡੀ ਨੇੜੇ ਪੁੱਜੇ ਤਾਂ ਬਟਾਲਾ ਵਲੋਂ ਗਲਤ ਦਿਸ਼ਾ ਤੋਂ ਆ ਰਹੇ ਇੱਕ ਮੋਟਰਸਾਈਕਲ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਵਿੱਚ ਦੋ ਨੌਜੁਆਨ ਸਵਾਰ ਸਨ। ਹਾਦਸੇ 'ਚ ਵਾਰਡ ਨੰਬਰ 10 ਨਿਵਾਸੀ ਪ੍ਰਦੀਪ ਸ਼ਰਮਾ ਪੁੱਤਰ ਸਾਜਨ ਸ਼ਰਮਾ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਨਿੱਕੂ ਪੁੱਤਰ ਮਹਿੰਦਰਪਾਲ, ਵਿਸ਼ਾਲ ਪੁੱਤਰ ਸੁੱਚਾ ਸਿੰਘ ਅਤੇ ਅੰਸ਼ੂ ਪੁੱਤਰ ਪਵਨ ਕੁਮਾਰ ਵਾਸੀ ਵਾਰਡ 10 ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ 108 ਐਂਬੂਲੈਂਸ ਨੇ ਨੌਜੁਆਨਾਂ ਨੂੰ ਸਰਕਾਰੀ ਹਸਪਤਾਲ ਬਟਾਲਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿਤੀ। ਮ੍ਰਿਤਕ ਅਤੇ ਜ਼ਖਮੀ ਨੌਜੁਆਨਾਂ ਦੀ ਉਮਰ 18 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement