ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕੰਮ ਮਿੱਥੇ ਸਮੇਂ ਵਿਚ ਪੂਰਾ ਕਰਨ ਦੇ ਉਸਾਰੀ ਕੰਪਨੀ ਨੂੰ ਹੁਕਮ 
Published : Jul 21, 2023, 9:34 pm IST
Updated : Jul 21, 2023, 9:34 pm IST
SHARE ARTICLE
Nangal Flyover
Nangal Flyover

ਰੇਲਵੇ ਵਿਭਾਗ ਵੱਲੋਂ ਇਸ ਪੁਲ ਦੀ ਉਸਾਰੀ ਸਬੰਧੀ ਬੇਰੁਖ਼ੀ ਵਾਲਾ ਵਤੀਰਾ ਆਪਣਾਇਆ ਗਿਆ ਹੈ

ਚੰਡੀਗੜ੍ਹ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਨੰਗਲ ਫਲਾਈਓਵਰ ਦੇ ਕੰਮ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਉਸਾਰੀ ਕੰਪਨੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕਾਰਜ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਇਸ ਪੁਲ ਦੀ ਉਸਾਰੀ ਸਬੰਧੀ ਬੇਰੁਖ਼ੀ ਵਾਲਾ ਵਤੀਰਾ ਆਪਣਾਇਆ ਗਿਆ ਹੈ ਜਿਸ ਕਾਰਨ ਨੰਗਲ ਸ਼ਹਿਰ ਦੇ ਲੋਕਾਂ ਦੇ ਨਾਲ ਨਾਲ ਗੁਆਂਢੀ ਰਾਜ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪੁਲ ਦੀ ਉਸਾਰੀ ਸਬੰਧੀ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ। ਮੀਟਿੰਗ ਦੌਰਾਨ ਉਸਾਰੀ ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਬੇਮੌਸਮੀ ਬਾਰਸ਼ ਕਾਰਨ ਫਲਾਈਓਵਰ ਦੇ ਕੰਮ ਵਿੱਚ ਦੇਰੀ ਹੋਈ ਹੈ ਅਤੇ ਹੁਣ ਵੀ ਦਰਿਆਵਾਂ ਅਤੇ ਖੱਡਾਂ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਉਸਾਰੀ ਮਟੀਰੀਅਲ ਦੀ ਘਾਟ ਕਾਰਨ ਦਿੱਕਤ ਆ ਰਹੀ ਹੈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ, ਰੇਲਵੇ ਵਿਭਾਗ ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement