Mansa News : ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਦਾ ਮਾਮਲਾ,ਅੱਜ ਵੀ ਅਦਾਲਤ 'ਚ ਪੇਸ਼ ਨਹੀਂ ਹੋਏ ਬਲਕੌਰ ਸਿੰਘ

By : BALJINDERK

Published : Jul 21, 2025, 8:36 pm IST
Updated : Jul 21, 2025, 8:36 pm IST
SHARE ARTICLE
ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਦਾ ਮਾਮਲਾ,ਅੱਜ ਵੀ ਅਦਾਲਤ 'ਚ ਪੇਸ਼ ਨਹੀਂ ਹੋਏ ਬਲਕੌਰ ਸਿੰਘ
ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਦਾ ਮਾਮਲਾ,ਅੱਜ ਵੀ ਅਦਾਲਤ 'ਚ ਪੇਸ਼ ਨਹੀਂ ਹੋਏ ਬਲਕੌਰ ਸਿੰਘ

Mansa News : 21 ਅਗਸਤ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

 Mansa News in Punjabi : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਮਾਮਲੇ ’ਚ ਅੱਜ ਵੀ ਅਦਾਲਤ ’ਚ ਬਲਕੌਰ ਸਿੰਘ ਪੇਸ਼ ਨਹੀਂ ਹੋਏ। ਅੰਕਿਤ ਐਰੀ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਨੇ ਅਗਲੀ ਸੁਣਵਾਈ 21 ਅਗਸਤ ’ਤੇ ਪਾ ਦਿੱਤੀ ਹੈ। ਬੀ.ਬੀ.ਸੀ. ਵਲੋਂ ਸੀਨੀਅਰ ਵਕੀਲ ਬਲਵੰਤ ਭਾਟੀਆ, ਐਂਕਰ ਇਸ਼ਲੀਨ ਕੌਰ ਤੇ ਅੰਕੁਰ ਜੈਨ ਵਲੋਂ ਐਡਵੋਕੇਟ ਗੁਰਦਾਸ ਸਿੰਘ ਮਾਨ ਪੇਸ਼ ਹੋਏ।

ਜ਼ਿਕਰਯੋਗ ਹੈ ਕਿ ਪਿਛਲੀ ਪੇਸ਼ੀ ’ਤੇ ਬੀ.ਬੀ. ਸੀ. ਧਿਰ ਨੇ ਮੁੱਖ ਦਾਅਵੇ ਉਤੇ ਅੰਤਰਿਮ ਰੋਕ ਲਈ ਲਗਾਈ ਦਰਖਾਸਤ ਦਾ ਜਵਾਬ ਦਾਖਲ ਕਰ ਦਿੱਤਾ ਸੀ ਜਦੋਂਕਿ ਇਸੇ ਧਿਰ ਵਲੋਂ ਜਵਾਬ ਤੋਂ ਵੀ ਪਹਿਲਾਂ ਕੇਸ ਨੂੰ ਰੱਦ ਕਰਨ ਲਈ ਸੀ.ਪੀ.ਸੀ. ਦੇ ਆਰਡਰ-07 ਰੂਲ 11 ਅਧੀਨ ਦਰਖਾਸਤ ਦਾਇਰ ਕੀਤੀ ਸੀ, ਜਿਸ ਦਾ ਜਵਾਬ ਮੁੱਦਈ ਧਿਰ ਨੇ ਦੇਣਾ ਸੀ ਪਰ ਮੁੱਦਈ ਧਿਰ ਜਵਾਬ ਦੇਣ ਤੋਂ ਟਾਲਾ ਵੱਟ ਰਹੀ ਹੈ।

ਇਸ ਸਬੰਧੀ ਐਡਵੋਕੇਟ ਭਾਟੀਆ ਅਤੇ ਮਾਨ ਨੇ ਕਿਹਾ ਕਿ ਤੁਰੰਤ ਰੋਕ ਲਗਾਉਣ ਦਾ ਮਾਮਲਾ ਮੁੱਦਈ ਧਿਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ, ਜਦੋਂਕਿ ਮੁੱਦਈ ਧਿਰ ਹੀ ਮਾਮਲੇ ਨੂੰ ਲਟਕਾਉਣ ’ਤੇ ਤੁਲੀ ਹੋਵੇ, ਉਦੋਂ ਸਾਫ਼ ਹੋ ਜਾਂਦਾ ਹੈ ਕਿ ਵਿਰੋਧੀ ਧਿਰ ਨੂੰ ਹੈਰਾਨ-ਪ੍ਰੇਸ਼ਾਨ ਕਰਨ ਤੋਂ ਬਿਨਾਂ ਹੋਰ ਕੁਝ ਨਹੀਂ ਕਰ ਰਹੀ। 

(For more news apart from Documentary case on Sidhu Moosewala, Balkaur Singh did not appear in court even News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement