Jalandhar 'ਚ School Bus ਹੇਠਾਂ ਆ ਕੇ 4 ਸਾਲਾ ਬੱਚੀ ਦੀ ਮੌਤ, ਪੜੋ ਪੂਰਾ ਮਾਮਲਾ
Published : Jul 21, 2025, 12:18 pm IST
Updated : Jul 21, 2025, 12:18 pm IST
SHARE ARTICLE
Jalandhar SD Public School Bus Accident News Today
Jalandhar SD Public School Bus Accident News Today

ਬੱਸ ਤੋਂ ਹੇਠਾਂ ਉਤਰਨ ਵੇਲੇ ਵਾਪਰਿਆ ਹਾਦਸਾ, ਐਸ.ਡੀ. ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ ਬੱਸ

Jalandhar SD Public School Bus Accident News Today in Punjabi ਜਲੰਧਰ ਦਿਹਾਤੀ ਦੇ ਆਦਮਪੁਰ ਵਿਚ ਸਕੂਲ ਬੱਸ ਤੋਂ ਹੇਠਾਂ ਉਤਰਨ ਲੱਗਿਆ 4 ਸਾਲਾ ਬੱਚੀ ਦੀ ਮੌਤ ਹੋ ਗਈ ਹੈ। ਇਹ ਬੱਸ ਐਸ.ਡੀ. ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਕੀਰਤ ਧੀ ਇੰਦਰਜੀਤ ਸਿੰਘ ਵਾਸੀ ਉਦੇਸੀਆਂ ਵਜੋਂ ਹੋਈ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਬੱਚੀ ਸਕੂਲ ਬੱਸ ਤੋਂ ਹੇਠਾਂ ਉਤਰਨ ਲੱਗੀ ਤਾਂ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਦੀ ਗਲਤੀ ਕਾਰਨ ਬੱਚੀ ਬੱਸ ਦੇ ਹੇਠਾਂ ਆ ਗਈ। ਇਸ ਘਟਨਾ ਵਿਚ ਜ਼ਖ਼ਮੀ ਬੱਚੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿਤਾ ਹੈ। 

ਪੁਲਿਸ ਮੌਕੇ ’ਤੇ ਪਹੁੰਚਣ ਤੋਂ ਬਾਅਦ ਮਾਮਲੇ ਦੀ ਜਾਂਚ ਲਈ ਜੁੱਟ ਗਈ ਹੈ। ਆਦਮਪੁਰ ਥਾਣਾ ਇੰਚਾਰਜ ਹਰਦੇਵ ਪ੍ਰੀਤ ਸਿੰਘ ਨੇ ਦਸਿਆ ਕਿ ਪਰਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from Jalandhar SD Public School Bus Accident News Today in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement