ਨਸ਼ੀਲੀ ਕੋਲਡ ਡਰਿੰਕ ਪਿਆ ਕੇ ਕੀਤਾ ਬਲਾਤਕਾਰ
Published : Aug 21, 2018, 11:39 am IST
Updated : Aug 21, 2018, 11:39 am IST
SHARE ARTICLE
Rape
Rape

ਇਕ ਨੌਜਵਾਨ ਵਲੋਂ ਅਪਣੀ ਇਕ ਮਹਿਲਾ ਦੋਸਤ ਨੂੰ ਨਸ਼ੀਲੀ ਕੋਲਡ ਡਰਿੰਕ ਪਿਆ ਕੇ ਉਸ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ.............

ਲੁਧਿਆਣਾ : ਇਕ ਨੌਜਵਾਨ ਵਲੋਂ ਅਪਣੀ ਇਕ ਮਹਿਲਾ ਦੋਸਤ ਨੂੰ ਨਸ਼ੀਲੀ ਕੋਲਡ ਡਰਿੰਕ ਪਿਆ ਕੇ ਉਸ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਡਵੀਜ਼ਨ-2 ਦੀ ਪੁਲਿਸ ਨੂੰ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮੁਟਿਆਰ ਨੇ ਦਸਿਆ ਕਿ ਤਕਰੀਬਨ ਢਾਈ ਮਹੀਨੇ ਪਹਿਲਾਂ ਕੀਰਤੀ ਸ਼ਰਮਾ ਵਾਸੀ ਰਾਮ ਨਗਰ ਢੋਲੇਵਾਲ ਨਾਲ ਉਸ ਦੀ ਫੇਸਬੁੱਕ 'ਤੇ ਦੋਸਤੀ ਹੋਈ ਸੀ। ਕੁੱਝ ਦਿਨ ਪਹਿਲਾਂ ਪੀੜਤਾ ਦੇ ਪਿਤਾ ਬੁਰੀ ਤਰ੍ਹਾਂ ਬੀਮਾਰ ਹੋ ਗਏ। ਜਦੋਂ ਉਸ ਨੇ ਅਪਣੇ ਪਿਤਾ ਦੀ ਬੀਮਾਰੀ ਦਾ ਜ਼ਿਕਰ ਕੀਰਤੀ ਸ਼ਰਮਾ ਨਾਲ ਸਾਂਝਾ ਕੀਤਾ ਤਾਂ ਉਸ ਨੇ ਦਵਾਈ ਦਿਵਾਉਣ ਦੇ ਬਹਾਨੇ ਮੁਟਿਆਰ ਨੂੰ ਘੰਟਾ ਘਰ ਚੌਂਕ ਬੁਲਾ ਲਿਆ,

ਜਿਸ ਤੋਂ ਬਾਅਦ ਉਹ ਉਸਨੂੰ ਬਰਾਊਨ ਰੋਡ ਦੇ ਇਕ ਹੋਟਲ ਵਿਚ ਲੈ ਗਿਆ। ਹੋਟਲ ਵਿਚ ਕੀਰਤੀ ਸ਼ਰਮਾ ਨੇ ਮੁਟਿਆਰ ਨੂੰ ਨਸ਼ੀਲੀ ਕੋਲਡ ਡ੍ਰਿੰਕ ਪਿਆ ਦਿਤੀ ਤੇ ਬੇਹੋਸ਼ੀ ਦੀ ਹਾਲਤ ਵਿਚ ਉਸ ਦੀ ਆਬਰੂ ਲੁੱਟ ਲਈ। ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਮੁਟਿਆਰ ਨੇ ਇਸ ਸਬੰਧੀ ਅਪਣੇ ਪਰਵਾਰ ਨੂੰ ਸੂਚਿਤ ਕੀਤਾ ਤੇ ਮਾਮਲਾ ਥਾਣਾ ਡਵੀਜ਼ਨ ਨੰਬਰ ਦੋ ਦੀ ਜਾਣਕਾਰੀ ਵਿਚ ਲਿਆਂਦਾ ਗਿਆ।

ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮੁਟਿਆਰ ਦੇ ਬਿਆਨਾਂ ਉੱਪਰ ਰਾਮ ਨਗਰ ਢੋਲੇਵਾਲ ਦੇ ਵਾਸੀ ਕੀਰਤੀ ਸ਼ਰਮਾ ਵਿਰੁਧ ਬਲਾਤਕਾਰ ਦਾ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿਤੀ ਹੈ। ਕੇਸ ਦੀ ਪੜਤਾਲ ਕਰ ਰਹੀ ਏ.ਐਸ.ਆਈ ਕੁਲਦੀਪ ਕੌਰ ਨੇ ਦਸਿਆ ਕਿ ਮੁਲਜ਼ਮ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement