ਸਿੱਧੂ ਨੇ ਫ਼ੌਜ ਮੁਖੀ ਨੂੰ ਜੱਫ਼ੀ ਪਾ ਕੇ ਪੰਜਾਬ ਨਾਲ ਗੱਦਾਰੀ ਕੀਤੀ: ਮਲੂਕਾ
Published : Aug 21, 2018, 12:46 pm IST
Updated : Aug 21, 2018, 12:46 pm IST
SHARE ARTICLE
Gurpreet Singh Maluka interacts with Journalists
Gurpreet Singh Maluka interacts with Journalists

ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵੇਲੇ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ ਅਤੇ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ..........

ਰਾਮਪੁਰਾ ਫੂਲ : ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵੇਲੇ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ ਅਤੇ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਇੰਨਾਂ ਗੱਲਾਂ ਦਾ ਪ੍ਰਗਟਾਵਾ ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਇਕ ਸਮਾਗਮ ਵਿਚ ਸ਼ਾਮਲ ਹੋਣ ਦੌਰਾਨ ਚੋਣਵੇਂ ਪੱਤਰਕਾਰਾਂ ਨਾਲ ਕੀਤਾ | ਮਲੂਕਾ ਨੇ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆੜੇ ਹੱਥੇ ਲੈਦਿਆਂ ਕਿਹਾ ਕਿ ਭਾਰਤ ਦੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸਿੱਧੂ ਅਪਣਾ ਸਿਆਸੀ ਗੁਰੂ ਮੰਨਦੇ ਹਨ |

ਪਰ ਵਾਜਪਾਈ ਦੇ ਸ਼ਰਧਾਂਜਲੀ ਸਮਾਗਮ ਵਿਚ ਪਹੁੰਚਣ ਦੀ ਬਜਾਏ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋ ਕੇ ਉਥੋਂ ਦੀ ਫ਼ੌਜ ਦੇ ਜਨਰਲ ਨੂੰ ਜੱਫ਼ੀ ਪਾ ਕੇ ਮਿਲਣ ਨਾਲ ਉਨ੍ਹਾਂ ਪੰਜਾਬ ਨਾਲ ਗੱਦਾਰੀ ਕੀਤੀ ਹੈ | ਉਨ੍ਹਾਂ ਅੱਗੇ ਕਿਹਾ ਕਿ ਆਪ ਪਾਰਟੀ ਕੋਲ ਸਿਰਫ਼ ਝੂਠ ਬੋਲਣ ਤੋਂ ਸਿਵਾਏ ਹੋਰ ਕੁਝ ਵੀ ਨੀ ਪੱਲੇ ਨਹੀਂ ਹੈ | ਇਸ ਪਾਰਟੀ ਨੇ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਵਿਚ ਲੋਕਾਂ ਨੂੰ ਗੱਪ ਮਾਰ ਕੇ ਭਰਮਾ ਲਿਆ ਸੀ ਪਰ ਪੰਜਾਬ ਦੇ ਲੋਕ ਇਨ੍ਹਾਂ ਦੀ ਅਸਲੀਅਤ ਤੋਂ ਜਾਣੂ ਹੋ ਚੁੱਕੇ ਹਨ | ਪੰਜਾਬ ਦੇ ਵਿਚ ਝਾੜੂ ਤੀਲਾ-ਤੀਲਾ ਹੋ ਚੁੱਕਿਆ ਹੈ |  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement