ਸਰਕਾਰ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ
Published : Aug 21, 2021, 12:48 am IST
Updated : Aug 21, 2021, 12:48 am IST
SHARE ARTICLE
image
image

ਸਰਕਾਰ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ

ਸ਼ਿਮਲਾ, 20 ਅਗੱਸਤ : ਕੇਂਦਰ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਇਸ ਲਈ 23,123 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਇਸ ਖਦਸ਼ੇ ਦਰਮਿਆਨ ਬਾਲ ਮੈਡੀਕਲ ਦੇਖਭਾਲ ਢਾਂਚੇ ਨੂੰ ਮਜਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿਤਾ ਜਾ ਰਿਹਾ ਹੈ ਕਿ ਤੀਜੀ ਲਹਿਰ ਬੱਚਿਆਂ ਨੂੰ ਜ਼ਿਆਦਾ ਪ੍ਰਭਾਵਤ ਕਰ ਸਕਦੀ ਹੈ। ਗ੍ਰਹਿ ਰਾਜ ਹਿਮਾਚਲ ਪ੍ਰਦੇਸ਼ ’ਚ ‘ਜਨ ਆਸ਼ੀਰਵਾਦ ਯਾਤਰਾ’ ’ਤੇ ਆਏ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ’ਚ ਇਹ ਗੱਲ ਕਹੀਆਂ। ਕੇਂਦਰੀ ਮੰਤਰੀ ਬਣਨ ਤੋਂ ਬਾਅਦ ਇਹ ਰਾਜ ਦਾ ਉਨ੍ਹਾਂ ਦਾ ਪਹਿਲਾ ਦੌਰਾ ਹੈ। ਨੌਜਵਾਨ ਮਾਮਲਿਆਂ ਅਤੇ ਖੇਡ ਮੰਤਰਾਲਾ ਦਾ ਚਾਰਜ ਵੀ ਸੰਭਾਲ ਰਹੇ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕੋਰੋਨਾ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਹੈ। ਇਸ ਲਈ 23,123 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। 
ਅਨੁਰਾਗ ਠਾਕੁਰ ਨੇ ਕਿਹਾ ਕਿ ਮਾਹਿਰਾਂ ਵਲੋਂ ਤੀਜੀ ਲਹਿਰ ’ਚ ਬੱਚਿਆਂ ਦੇ ਵੱਧ ਪ੍ਰਭਾਵਤ ਹੋਣ ਦਾ ਖਦਸ਼ਾ ਜਤਾਇਆ ਜਾਣ ਦਰਮਿਆਨ ਵਿਸ਼ੇਸ਼ ਜੋਰ ਬਾਲ ਮੈਡੀਕਲ ਦੇਖਭਾਲ ਵਿਵਸਥਾ ਨੂੰ ਮਜਬੂਤ ਕਰਨ ’ਤੇ ਦਿਤਾ ਜਾ ਰਿਹਾ ਹੈ। ਕੁੱਝ ਮਾਹਰਾਂ ਨੇ ਚਿਤਾਵਨੀ ਦਿਤੀ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਨੂੰ ਜ਼ਿਆਦਾ ਪ੍ਰਭਾਵਤ ਕਰ ਸਕਦੀ ਹੈ, ਜਦੋਂ ਕਿ ਹੋਰ ਨੇ ਕਿਹਾ ਹੈ ਕਿ ਇਸ ਵਿਚਾਰ ’ਤੇ ਵਿਸ਼ਵਾਸ ਕਰਨ ਦਾ ਕੋਈ ਕਾਰਨ ਨਹੀਂ ਹੈ। ਹਾਲਾਂਕਿ ਮਾਹਰ ਮੰਨਦੇ ਹਨ ਕਿ ਦੇਸ਼ ’ਚ ਬਾਲ ਮੈਡੀਕਲ ਕੋਰੋਨਾ ਸੇਵਾਵਾਂ ’ਚ ਸੁਧਾਰ ਦੀ ਜਰੂਰਤ ਹੈ। ਕੇਂਦਰੀ ਸਿਹਤ ਮੰਤਰਾਲਾ ਅਨੁਸਾਰ ਭਾਰਤ ’ਚ ਕੋਰੋਨਾ ਦੇ 3,23,58,829 ਮਾਮਲੇ ਆ ਚੁਕੇ ਹਨ ਅਤੇ ਬੀਮਾਰੀ ਕਾਰਨ 4,33,589 ਮੌਤਾਂ ਹੋਈਆਂ ਹਨ। ਠਾਕੁਰ ਨੇ ਸੋਲਨ ਜ਼ਿਲ੍ਹੇ ਦੇ ਪਰਵਾਨੂੰ ਤੋਂ ਅਪਣੀ ‘ਜਨ ਆਸ਼ੀਰਵਾਦ ਯਾਤਰਾ’ ਸ਼ੁਰੂ ਕੀਤੀ। ਉਹ ਪਹਾੜੀ ਰਾਜ ਦੇ ਚਾਰ ਲੋਕ ਸਭਾ ਖੇਤਰਾਂ ਅਤੇ 8 ਜ਼ਿਲ੍ਹਿਆਂ ਦੇ 37 ਵਿਧਾਨ ਸਭਾ ਖੇਤਰਾਂ ’ਚ 623 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ।     (ਏਜੰਸੀ)

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement