ਪੰਜਾਬ ਨੇ ਲਾਅ ਅਫਸਰਾਂ ਦੀਆਂ ਅਸਾਮੀਆਂ ਲਈ ਰਾਖਵੇਂਕਰਨ ਨੂੰ ਦਿੱਤੀ ਪ੍ਰਵਾਨਗੀ : ਡਾ ਬਲਜੀਤ ਕੌਰ
Published : Aug 21, 2022, 6:01 pm IST
Updated : Aug 21, 2022, 6:01 pm IST
SHARE ARTICLE
Dr. Baljit Kaur
Dr. Baljit Kaur

ਲਾਅ ਅਫਸਰਾਂ ਦੀਆਂ ਰਾਖਵੀਆਂ ਸ੍ਰੇਣੀਆਂ ਦੀਆਂ ਅਸਾਮੀਆਂ ਲਈ 13 ਸਤੰਬਰ 2022 ਤੱਕ ਅਪਲਾਈ ਕਰ ਸਕਦੇ ਹਨ

 

ਚੰਡੀਗੜ : ਸੂਬੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਪੰਜਾਬ ਸਰਕਾਰ ਦੀ ਐਡਵੋਕੇਟ ਜਨਰਲ ਸ਼ਾਖਾ ਵਿੱਚ ਲਾਅ ਅਫਸਰਾਂ ਦੀਆਂ ਰਾਖਵੀਆਂ ਸ੍ਰੇਣੀਆਂ ਦੀਆਂ ਅਸਾਮੀਆਂ ਲਈ 13 ਸਤੰਬਰ 2022 ਤੱਕ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਅੱਜ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਉਮੀਦਵਾਰ 13 ਸਤੰਬਰ 2022 ਤੱਕ  http://Punjab.gov.in ‘ਤੇ  ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਆਪਣੇ ਦਸਤਾਵੇਜ਼  pblorec@punjab.gov.in. ‘ਤੇ  ਈ-ਮੇਲ ਰਾਹੀਂ   ਵੀ   ਭੇਜ ਸਕਦੇ ਹਨ।

ਉਨਾਂ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ਇਨਾਂ ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਅਤੇ ਭਲਾਈ ਲਈ  ਪੂਰੀ  ਸੁਹਿਰਦਤਾ ਨਾਲ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼੍ਰੇਣੀਆਂ ਨੂੰ ਕਾਨੂੰਨ ਅਨੁਸਾਰ ਉਨਾਂ ਦੇ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸੀਲ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement