ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨ ਆਗੂ ਹਿਰਾਸਤ 'ਚ, ਭਲਕੇ ਦੇ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ 
Published : Aug 21, 2023, 1:01 pm IST
Updated : Aug 21, 2023, 1:01 pm IST
SHARE ARTICLE
Farmers
Farmers

ਬੀਤੇ ਦਿਨੀਂ 16 ਕਿਸਾਨ ਜਥੇਬੰਦੀਆਂ ਨੇ ਭਲਕੇ 22 ਤਾਰੀਕ ਨੂੰ ਚੰਡੀਗੜ੍ਹ ਵਿਚ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ

ਚੰਡੀਗੜ੍ਹ - ਪੰਜਾਬ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਦਰਅਸਲ ਕਿਸਾਨਾਂ ਨੇ ਭਲ਼ਕੇ ਚੰਡੀਗੜ੍ਹ 'ਚ ਧਰਨੇ ਦਾ ਐਲਾਨ ਕੀਤਾ ਹੈ ਜਿਸ ਤੋਂ ਪਹਿਲਾਂ ਅੱਜ ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਈ ਆਗੂਆਂ ਨੂੰ ਹਿਰਾਸਤ ਵਿਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੂੰ ਤਰਨਤਾਰਨ ਵਿਚ ਨਜ਼ਰਬੰਦ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿਚ ਕਿਸਾਨਾਂ ਨੇ ਪੰਜਾਬ ਦੇ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਧਰਨਾ ਲਗਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ 16 ਕਿਸਾਨ ਜਥੇਬੰਦੀਆਂ ਨੇ ਭਲਕੇ 22 ਤਾਰੀਕ ਨੂੰ ਚੰਡੀਗੜ੍ਹ ਵਿਚ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਜੋ ਖਾਸ ਕਰ ਕੇ ਕੇਂਦਰ ਸਰਕਾਰ ਖਿਲਾਫ਼ ਹੋਵੇਗਾ। ਇਸ ਮੋਰਚੇ ਦਾ ਉਦੇਸ਼ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੇਂਦਰ ਵੱਲੋਂ ਵਿਸ਼ੇਸ਼ ਪੈਕਜ ਜਾਰੀ ਕਰਵਾਉਣਾ ਹੈ। 

   

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement