ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 5 ਸਾਲ ਦੀ ਸਜ਼ਾ
Published : Sep 21, 2018, 5:57 pm IST
Updated : Sep 21, 2018, 5:57 pm IST
SHARE ARTICLE
Dr. Santhok Singh
Dr. Santhok Singh

ਚੀਫ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਧਾਨ ਸੰਤੋਖ ਸਿੰਘ ਨੂੰ ਅੱਜ ਅੰਮ੍ਰਿਤਸਰ ਅਦਾਲਤ

ਚੰਡੀਗੜ੍ਹ : ਚੀਫ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਧਾਨ ਸੰਤੋਖ ਸਿੰਘ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਲੋਂ ਧੋਖਾ ਧੜੀ ਦੇ ਮਾਮਲੇ 'ਚ 5 ਸਾਲ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਸਜ਼ਾ ਅੰਮ੍ਰਿਤਸਰ ਦੇ ਸੀ. ਜੀ. ਐੱਮ. ਰਵਿੰਦਰਜੀਤ ਸਿੰਘ ਬਾਜਵਾ ਵਲੋਂ ਸੁਣਾਈ ਗਈ ਹੈ। ਨਾਲ ਹੀ ਇਹ ਵੀ ਦਸਿਆ ਜਾ ਰਿਹਾ ਹੈ ਕਿ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਚੀਫ ਡਾ. ਸੰਤੋਖ ਸਿੰਘ ਨੂੰ ਜੇਲ ਭੇਜ ਦਿੱਤਾ ਗਿਆ ਹੈ।

ਤੁਹਾਨੂੰ ਦਸ ਦੇਈਏ ਕਿ ਡਾ.ਸੰਤੋਖ ਸਿੰਘ ਚਰਨਜੀਤ ਚੱਢਾ ਤੋਂ ਬਾਅਦ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਵਜੋਂ ਨਿਯੁਕਤ ਕੀਤੇ ਗਏ ਸਨ। ਤੁਹਾਨੂੰ ਦਸ ਦੇਈਏ ਕਿ ਇਹ ਮਾਮਲਾ ਪਿੰਡ ਹੇਅਰ ਵਿਚ 12 ਕਨਾਲ 11 ਮਰਲੇ ਜ਼ਮੀਨ ਨਾਲ ਜੁੜਿਆ ਹੈ। ਜੋ ਕਿ ਪਿਛਲੇ 12 ਸਾਲਾਂ ਤੋਂ ਚੱਲ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਇਹ ਕੇਸ ਮਨਜੀਤ ਸਿੰਘ ਅਤੇ ਲਖਬੀਰ ਸਿੰਘ ਵਲੋਂ ਦਾਇਰ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement