ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੋਵੇਂ ਡਿਪਟੀ CM ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ 
Published : Sep 21, 2021, 12:56 pm IST
Updated : Sep 21, 2021, 12:58 pm IST
SHARE ARTICLE
Charanjit Channi and both Deputy CMs left for Delhi to meet the High Command
Charanjit Channi and both Deputy CMs left for Delhi to meet the High Command

ਪੰਜਾਬ ਦੀ ਕੈਬਨਿਟ ਵਿਚ ਫੇਰਬਦਲ ਕਰਨ ਬਾਰੇ ਚਰਚਾ ਕੀਤੇ ਜਾਣ ਦੀ ਸੰਭਾਵਨਾ

 

ਚੰਡੀਗੜ੍ਹ :  ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਦੇ ਹੀ ਕੈਬਨਿਟ 'ਚ ਫੇਰਬਦਲ ਦੀਆਂ ਚਰਚਾਵਾਂ ਨੇ ਤੂਲ ਫੜ ਲਈ ਹੈ ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਈਕਮਾਨ ਨੂੰ ਮਿਲਣ ਲਈ ਆਪਣੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ ਪੀ ਸੋਨੀ ਦੇ ਨਾਲ ਦਿੱਲੀ ਰਵਾਨਾ ਹੋ ਗਏ ਹਨ। ਉਨ੍ਹਾਂ ਦੇ ਨਾਲ ਪੰਜਾਬ ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਹਨ। 

Punjab Cabinet Meeting

ਜਾਣਕਾਰੀ ਮਿਲੀ ਹੈ ਕਿ ਪੰਜਾਬ ਪ੍ਰਭਾਰੀ ਹਰੀਸ਼ ਰਾਵਤ ਵੀ ਦਿੱਲੀ ਪਹੁੰਚ ਰਹੇ ਹਨ ਉਥੇ ਹਰੀਸ਼ ਰਾਵਤ ਦੀ ਮੌਜੂਦਗੀ ਵਿਚ ਸੀਐਮ ਅਤੇ ਡਿਪਟੀ ਸੀਐਮ ਵੀਡਿਓ ਕਾਲ ਰਾਹੀਂ ਹਾਈ ਕਮਾਨ ਦੇ ਨਾਲ ਗੱਲਬਾਤ ਕਰਨਗੇ ਅਤੇ ਮੀਟਿੰਗ ਕਰਨਗੇ। ਇਸ ਮੀਟਿੰਗ ਵਿਚ ਪੰਜਾਬ ਦੀ ਕੈਬਨਿਟ ਅਤੇ ਪ੍ਰਸ਼ਾਸਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਦੋਵੇਂ ਉੱਪ ਮੁੱਖ ਮੰਤਰੀਆਂ ਦੀ ਅੱਜ 3 ਵਜੇ ਹਾਈ ਕਮਾਂਡ ਨਾਲ ਦਿੱਲੀ ਵਿਚ ਬੈਠਕ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਪੰਜਾਬ ਦੀ ਕੈਬਨਿਟ ਵਿਚ ਫੇਰਬਦਲ ਕਰਨ ਬਾਰੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਕਈ ਮੰਤਰੀਆਂ ਅਤੇ ਅਫਸਰਾਂ ਦੇ ਚੇਹਰੇ ਬਦਲੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement