ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਤਲ ਕਰ ਖੇਤਾਂ ਵਿਚ ਸੁੱਟੀ ਲਾਸ਼
Published : Sep 21, 2022, 3:53 pm IST
Updated : Sep 21, 2022, 3:53 pm IST
SHARE ARTICLE
A major incident in Hoshiarpur
A major incident in Hoshiarpur

ਥੋੜ੍ਹੇ ਦਿਨ ਪਹਿਲਾਂ ਹੀ ਮ੍ਰਿਤਕ ਦ ਪਤਨੀ ਗਈ ਸੀ ਵਿਦੇਸ਼

 

ਹੁਸ਼ਿਆਰਪੁਰ :ਜ਼ਿਲ੍ਹਾ ਹੁਸ਼ਿਆਰਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਟਾਂਡਾ ਦੇ ਨਜ਼ਦੀਕੀ ਪਿੰਡ ਬੈਂਚ ਦੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਖੇਤਾਂ ਵਿਚੋਂ ਲਾਸ਼ ਬਰਾਮਦ ਕੀਤੀ ਗਈ ਹੈ।

ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬੈਂਚ ਬਾਜਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ।

ਕਤਲ ਕਰਨ ਮਗਰੋਂ ਉਸ ਦੀ ਲਾਸ਼ ਨੂੰ ਗੰਨੇ ਦੇ ਖੇਤਾਂ ਵਿਚ ਸੁੱਟ ਕੇ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਮ੍ਰਿਤਕ ਦਲਜੀਤ ਸਿੰਘ ਡਰਾਇਵਰੀ ਦਾ ਕੰਮ ਕਰਦਾ ਸੀ। ਉਸ ਦੀ ਪਤਨੀ ਦੋ ਦਿਨ ਪਹਿਲਾਂ ਵਿਦੇਸ਼ ਇੰਗਲੈਂਡ ਗਈ ਜਿਸਦੇ ਦੋ ਲੜਕੇ ਹਨ।

ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਮੇਰੇ ਲੜਕੇ ਦੀ ਮੌਤ ਸ਼ੱਕੀ ਹਾਲਾਤ ਵਿਚ ਹੋਈ ਹੈ ਤੇ ਉਹਨਾਂ ਨੇ ਮੰਗ ਕੀਤੀ ਕਿ ਉਸ ਦੇ ਲੜਕੇ ਦੇ ਕਤਲ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement