ਤਰਨਤਾਰਨ: ਬੈਂਕ ਡਕੈਤੀ 'ਚ ਦਲੇਰੀ ਦਿਖਾਉਣ ਲਈ ASI ਬਲਵਿੰਦਰ ਸਿੰਘ ਨੂੰ ਸਬ-ਇੰਸਪੈਕਟਰ ਵਜੋਂ ਮਿਲੀ ਤਰੱਕੀ

By : GAGANDEEP

Published : Sep 21, 2023, 3:36 pm IST
Updated : Sep 21, 2023, 3:36 pm IST
SHARE ARTICLE
photo
photo

ਲੁਟੇਰਿਆਂ ਦਾ ਪਿੱਛੇ ਕਰਦੇ ਹੋਏ ਲੱਗੀ ਸੀ ਗੋਲੀ

 

ਤਰਨਤਾਰਨ: ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਵਿੱਚ ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਵਾਲੇ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਬਲਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।

ਇਹ ਵੀ ਪੜ੍ਹੋ:RDF ਦੇ ਮਸਲੇ ਨੂੰ ਲੈ ਕੇ CM ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ, ਕੇਂਦਰ ਤੋਂ RDF ਦਾ ਬਕਾਇਆ ਦਿਵਾਉਣ ਦੀ ਕੀਤੀ ਮੰਗ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਸਆਈ ਬਲਵਿੰਦਰ ਸਿੰਘ ਨੇ ਡਿਊਟੀ ਦੌਰਾਨ ਬਹਾਦਰੀ ਦਿਖਾਈ। ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਦਰਅਸਲ, ਬਾਈਕ ਸਵਾਰ ਚਾਰ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਉਥੇ ਮੌਜੂਦ ਏਐਸਆਈ ਬਲਵਿੰਦਰ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਜ਼ਖਮੀ ਹੋਣ ਦੇ ਬਾਵਜੂਦ ਬਲਵਿੰਦਰ ਸਿੰਘ ਨੇ ਲੁਟੇਰਿਆਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਦੀ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

ਇਹ ਵੀ ਪੜ੍ਹੋ:ਸਾਬਕਾ ਮੁੱਖ ਮੰਤਰੀ ਚੰਨੀ ਨੇ ਹਰਿਮੰਦਰ ਸਾਹਿਬ ਵਿਚ ਟੇਕਿਆ ਮੱਥਾ, ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਦੱਸਿਆ ‘ਜੁਮਲਾ’ 

ਬੈਂਕ ਵਿੱਚ ਲੁੱਟ ਦੀ ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਤਰਨਤਾਰਨ ਪੁਲਿਸ ਦੇ ਐਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਫੁਟੇਜ ਦੀ ਜਾਂਚ ਕੀਤੀ ਤਾਂ ਲੁਟੇਰੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਏ ਦਿਖਾਈ ਦਿੱਤੇ।
ਜਖਮੀ ਏ.ਐਸ.ਆਈ ਬਲਵਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣ ਉਪਰੰਤ ਫੋਰੈਂਸਿਕ ਮਾਹਿਰਾਂ ਵੱਲੋਂ ਮੌਕੇ ਦੀ ਜਾਂਚ ਕੀਤੀ ਗਈ। ਮਾਹਿਰਾਂ ਵਲੋਂ ਮੌਕੇ ਤੋਂ ਕੁਝ ਸੈਂਪਲ ਲਏ ਗਏ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਵੱਲੋਂ ਵਿਸਤ੍ਰਿਤ ਜਾਸੂਸੀ ਕੀਤੀ ਗਈ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement