ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
Published : Sep 21, 2025, 1:59 pm IST
Updated : Sep 21, 2025, 2:09 pm IST
SHARE ARTICLE
BJP not responsible for floods in Punjab: Sunil Jakhar
BJP not responsible for floods in Punjab: Sunil Jakhar

ਕਿਹਾ : ਪੰਜਾਬ ਸਰਕਾਰ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ 'ਤੇ ਮਿੱਟੀ ਪਾਉਣ ਲਈ ਸੱਦਿਆ ਵਿਧਾਨ ਸਭਾ ਦਾ ਸੈਸ਼ਨ

ਚੰਡੀਗੜ੍ਹ : ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ’ਚ ਹੜ੍ਹਾਂ ਮਗਰੋਂ ਮਚੀ ਤਬਾਹੀ ’ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਵੀ ਬਹੁਤ ਮਾੜੇ ਦਿਨ ਦੇਖੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਪਹਿਲਾਂ ਹੀ ਤਿਆਰੀ ਖਿੱਚ ਲੈਂਦੀ ਤਾਂ ਸ਼ਾਇਦ ਇੰਨੀ ਜ਼ਿਆਦਾ ਤਬਾਹੀ ਨਾ ਹੁੰਦੀ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਹੋਏ ਪੰਜਾਬ ਦੇ ਨੁਕਸਾਨ ’ਤੇ ਮਿੱਟੀ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਜਾਖੜ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 44 ਹਜ਼ਾਰ ਕਰੋੜ ਰੁਪਏ ਦੀ ਸੀਸੀ ਲਿਮਟ ਵੀ ਜਾਰੀ ਕਰ ਦਿੱਤੀ ਗਈ ਹੈ, ਜਿਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਗੱਲ ਨਹੀਂ ਕੀਤੀ ਜਾ ਰਹੀ ਹੈ। ਜਦਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਢਿੰਡੋਰਾ ਪਿੱਟਿਆ ਜਾ ਰਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਸੀਸੀ ਦੀ ਲਿਮਟ ਜਾਰੀ ਨਹੀਂ ਕੀਤੀ ਗਈ।
ਇਸ ਦੇ ਨਾਲ ਹੀ ਸਾਡੀਆਂ ਝੂਠੀਆਂ ਏ. ਆਈ. ਵੀਡੀਓਜ਼ ਵਾਇਰਲ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਨੇ ਹੜ੍ਹਾਂ ਲਈ ਵੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਹੈ, ਜਿਸ ਦੇ ਖਿਲਾਫ਼ ਅਸੀਂ ਅੱਜ ਚੰਡੀਗੜ੍ਹ ਦੇ ਸੈਕਟਰ 39 ਸਥਿਤ ਥਾਣੇ ਵਿਚ ਸ਼ਿਕਾਇਤ ਦੇ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਬੰਨ੍ਹਾਂ ਦੇ ਪਾਣੀਆਂ ਨੂੰ ਲੈ ਕੇ ਪੂਰੀ ਡਿਟੇਲ ਦੇਣ ਲਈ ਕਿਹਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਜੋ ਵੀ ਸਾਡੇ ਖ਼ਿਾਫ਼ ਝੂਠ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ’ਤੇ ਠੱਲ੍ਹ ਪੈਣੀ ਚਾਹੀਦੀ ਹੈ ਅਤੇ ਹੜ੍ਹਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਹੁਣ ਵੀ ਅਜੇ ਬਾਰਸ਼ਾਂ ਦੀ ਸੰਭਾਵਨਾ ਹੈ ਅਤੇ ਇਸ ਦੇ ਲਈ ਪੰਜਾਬ ਸਰਕਾਰ ਵਲੋਂ ਸਥਾਈ ਪ੍ਰਬੰਧ ਕੀਤੇ ਜਾਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement