ਝੂਠ ਬੋਲਣਾ ਬੰਦ ਕਰੋ ਤੇ ਹਾਰ ਦਾ ਮੂੰਹ ਵੇਖਣ ਲਈ ਤਿਆਰ ਰਹੋ
Published : Oct 21, 2019, 9:17 am IST
Updated : Oct 21, 2019, 9:17 am IST
SHARE ARTICLE
Captain Amrinder Singh, Sukhbir Badal
Captain Amrinder Singh, Sukhbir Badal

ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਬਾਦਲ 'ਤੇ ਪਲਟਵਾਰ

ਚੰਡੀਗੜ੍ਹ  (ਨੀਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਕਾਂਗਰਸ ਸਰਕਾਰ ਵਿਰੁਧ ਕੋਰਾ ਝੂਠ ਬੋਲੇ ਜਾਣ ਨੂੰ ਸਾਹਮਣੇ ਦਿਸਦੀ ਹਾਰ ਕਾਰਨ ਬੁਖਲਾਹਟ ਦੀ ਨਿਸ਼ਾਨੀ ਦਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿਚ ਭਲਕੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿਚ ਵੋਟਰਾਂ ਹੱਥੋਂ ਇਕ ਹੋਰ ਹਾਰ ਸਹਿਣ ਲਈ ਤਿਆਰ ਰਹਿਣ ਵਾਸਤੇ ਆਖਿਆ।

Shiromani Akali DalShiromani Akali Dal

ਮੁੱਖ ਮੰਤਰੀ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਇਕ ਹੋਰ ਹੂੰਝਾ ਫੇਰ ਜਿੱਤ ਦਾ ਭਰੋਸਾ ਜ਼ਾਹਰ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਦੀ ਤਾਜ਼ਾ ਟਿਪਣੀ ਦਾ ਮਜ਼ਾਕ ਉਡਾਉਂਦਿਆਂ ਆਖਿਆ ਕਿ ਅਕਾਲੀ ਲੀਡਰ ਪੂਰੀ ਤਰ੍ਹਾਂ ਬੁਖਲਾਇਆ ਹੋਇਆ ਹੈ। ਸੂਬੇ ਵਿਚ ਕਾਂਗਰਸ ਸਰਕਾਰ ਦੌਰਾਨ ਕੋਈ ਵਿਕਾਸ ਕਾਰਜ ਨਾ ਹੋਣ ਬਾਰੇ ਸੁਖਬੀਰ ਬਾਦਲ ਵਲੋਂ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਆਖਿਆ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਅਕਾਲੀਆਂ ਨੇ ਅਪਣੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਪੰਜਾਬ ਦਾ ਬੇੜਾ ਗਰਕ ਕਰਨ ਤੋਂ ਬਿਨਾਂ ਹੋਰ ਕੱਖ ਨਹੀਂ ਕੀਤਾ।

CongressCongress

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਤੁਹਾਨੂੰ (ਸੁਖਬੀਰ ਬਾਦਲ) ਤਾਂ ਵਿਕਾਸ ਦਾ ਮਤਲਬ ਵੀ ਪਤਾ ਨਹੀਂ ਹੋਣਾ।'' ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਢਾਈ ਸਾਲਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਇਕ ਦਹਾਕੇ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਪਣੀ ਪਾਰਟੀ ਦੀ ਸਰਕਾਰ ਵੇਲੇ ਦੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਲੋਕਾਂ ਦਾ ਧਿਆਨ ਹਟਾਉਣ ਵਾਸਤੇ ਮੌਜੂਦਾ ਸਰਕਾਰ ਬਾਰੇ ਝੂਠ ਫ਼ੈਲਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀਆਂ ਦੇ ਇਸ ਝੂਠ ਦੇ ਪੁਲੰਦੇ ਨੂੰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਰੱਦ ਕਰ ਦਿਤਾ ਸੀ ਤੇ ਉਸ ਤੋਂ ਬਾਅਦ ਹੋਈਆਂ ਚੋਣਾਂ ਵਿਚ ਵੀ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement