ਆਂਗਣਵਾੜੀ ਵਰਕਰਾਂ ਨੇ ਖੇਤੀ ਕਾਨੂੰਨਾਂ ਲੈ ਕੇ ਕੀਤਾ ਰੋਸ ਪ੍ਰਦਰਸ਼ਨ
Published : Oct 21, 2020, 4:05 pm IST
Updated : Oct 21, 2020, 4:07 pm IST
SHARE ARTICLE
protest againest modi  goverment
protest againest modi goverment

ਕਿਸਾਨਾਂ ਦੇ ਹੱਕ ਵਿੱਚ ਲਹਿਰ ਚਲਾਉਣ ਦਾ ਪ੍ਰਣ ਕੀਤਾ

ਅਜਨਾਲਾ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ 'ਤੇ ਲਿਆਂਦੇ ਕਿਸਾਨ ਮਾਰੂ ਕਾਨੂੰਨਾਂ ਦੇ ਖਿਲਾਫ ਜਿੱਥੇ ਕਿਸਾਨ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਹੋਇਆ ਹੈ , ਉੱਥੇ ਹੀ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ਕਿਸਾਨਾਂ ਦੇ ਹੱਕ 'ਚ ਅੱਗੇ ਆਈਆਂ ਹਨ ,ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਬਲਾਕ ਅਜਨਾਲਾ ਦੀ ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਕੌਰ ਬੱਲ ਅਤੇ ਜਨਰਲ ਸਕੱਤਰ ਜਗਜੀਤ ਕੌਰ ਅਵਾਣ ਦੀ ਸਾਂਝੀ ਅਗਵਾਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਜ਼ੋਰਦਾਰ ਪਿੱਟ ਸਿਆਪਾ ਕੀਤਾ  ਗਿਆ।

PM ModiPM Modi
ਇਸ ਮੌਕੇ ਯੂਨੀਆਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾ ਕੇ ਉਹਨਾਂ ਦੀਆਂ ਜ਼ਮੀਨਾਂ ਖੋਣਾ ਚਾਹੁੰਦੀ ਹੈ ਪਰ ਪੰਜਾਬ ਦੇ ਬਹਾਦਰ ਲੋਕ ਕੇਂਦਰ ਸਰਕਾਰ ਦੀ ਇਸ ਚਾਲ ਦਾ ਮੂੰਹ ਤੋੜਵਾਂ ਜਵਾਬ ਦੇਣਗੇ । ਉਹਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਭੁੱਖਾ ਮਰਦਾ ਖੁਦਕਸ਼ੀਆਂ ਕਰ ਰਿਹਾ ਹੈ , ਉਪਰੋ ਕੇਂਦਰ ਸਰਕਾਰ ਕਿਸਾਨਾਂ ਨੂੰ ਹੋਰ ਮਰਨ ਲਈ ਮਜਬੂਰ ਕਰ ਰਹੀ ਹੈ ।

protestprotest
ਹੁਣ ਪੰਜਾਬ ਦਾ ਸਮੁੱਚੇ ਲੋਕ ਕੇਂਦਰ ਸਰਕਾਰ ਦੀਆਂ ਖਿਲਾਫ ਮੋਰਚਾ ਖੋਲ੍ਹ ਚੁੱਕੀਆਂ । ਇਸੇ ਕੜੀ ਤਹਿਤ ਆਂਗਣਵਾੜੀ ਮੁਲਾਜਮ ਯੂਨੀਅਨ ਵੀ ਕਿਸਾਨਾਂ ਦੀ ਹਿਮਾਇਤ ਵਿਚ ਸੰਘਰਸ਼ ਕਰ ਰਹੀ ਹੈ । ਮੋਦੀ ਸਰਕਾਰ ਆਰ ਐਸ ਐਸ ਦੀਆਂ ਨੂੰ ਲਾਗੂ ਕਰਕੇ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀਆਂ ਚਾਲਾਂ ਚੱਲ ਰਹੀ ਹੈ । ਜਿਸ ਨੂੰ ਦੇਸ਼ ਦੇ ਬਹਾਦਰ  ਕਿਸਾਨ, ਮਜਦੂਰ ਲੋਕ ਸਫਲ ਨਹੀਂ ਹੋਣ ਦੇਣਗੇ ।      

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement