ਬਲਦੇਵ ਮਾਨ ਨੇ ਸਮੁੱਚੀਆਂ ਪਾਰਟੀਆਂ ਦੇ ਵਿਧਇਕਾਂ ਦਾ ਕੀਤਾ ਧੰਨਵਾਦ
Published : Oct 21, 2020, 2:48 pm IST
Updated : Oct 21, 2020, 3:32 pm IST
SHARE ARTICLE
Baldev singh maan
Baldev singh maan

ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ

ਸੂਲਰ ਘਰਾਟ, ਸੰਗਰੂਰ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਤੌਰ ‘ਤੇ  ਵਿਧਾਨ ਸਭਾ ਦੇ ਸੈਸ਼ਨ ਬੁਲਾਇਆ ਗਿਆ । ਵਿਧਾਨ ਸਭਾ ਵਿਚ ਕਿਸਾਨੀ ਨੂੰ ਬਚਾਉਣ ਲਈ ਜੋ ਬਿਲ ਪਾਸ ਕੀਤੇ ਹਨ, ਉਨ੍ਹਾਂ ਲਈ ਅਕਾਲੀ ਦਲ ਬਾਦਲ ਦੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਕਿਸਾਨ ਜਥੇਬੰਦੀਆਂ , ਮੁੱਖ ਮੰਤਰੀ ਅਤੇ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦਾ ਧੰਨਵਾਦ ਕੀਤਾ ਹੈ ।

CM Amarinder SinghCM Amarinder Singh
ਉਨ੍ਹਾਂ ਨੇ ਕਿਹਾ ਕਿ ਜੇ ਕੇਂਦਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਲਾਗੂ ਹੋ ਗਏ ਤਾਂ ਪੰਜਾਬ ਦੀ ਕਿਸਾਨੀ ਬਰਬਾਦ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕ ਜੁੱਟ ਰਹਿਣਾ ਚਾਹੀਦਾ ਹੈ । ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਹਿੰਦੇ ਹਨ ਕਿ ਇਸ ਨਾਲ ਕਿਸਾਨੀ ਨੂੰ ਫ਼ਾਇਦਾ ਹੋਵੇਗਾ ਤਾਂ ਕੇਂਦਰ ਨੇ ਪਹਿਲਾਂ ਇਹ ਕਾਨੂੰਨ ਬਿਹਾਰ ਵਿਚ ਲਾਗੂ ਕੀਤਾ ਸੀ ਫੇਰ ਬਿਹਾਰ ਦਾ ਝੋਨਾ ਪੰਜਾਬ ਕਿਉਂ ਆ ਰਿਹਾ ਹੈ ।

ProtestProtest
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਮਨ ਘੜਤ ਗੱਲਾਂ ਕਰਕੇ ਪੰਜਾਬ ਦੇ ਲੋਕਾਂ ਗੁੰਮਰਾਹ ਕਰ ਰਹੀ ਹੈ । ਜਿਸ ਨੂੰ ਪੰਜਾਬ ਦੇ ਬਹਾਦਰ ਲੋਕ ਕੇਂਦਰ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ । ਇਹਨਾਂ ਕਾਨੂੰਨਾਂ ਦੇ ਖਿਲਾਫ਼ ਸਾਰੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀ ਅਤੇ ਕਿਸਾਨ ਜਥੇਬੰਦੀਆਂ ਅਜਿਹੇ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ ਜੋ ਸਮੁੱਚੇ ਪੰਜਾਬੀਆਂ ਲਈ ਚੰਗਾ ਸੰਕੇਤ ਹੈ । ਉਹਨਾਂ ਕਿਹਾ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ । ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਸਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement