ਨਾਈਜੀਰੀਆ ਦੇ ਹਾਈ ਕਮਿਸ਼ਨਰ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Published : Oct 21, 2022, 12:57 am IST
Updated : Oct 21, 2022, 12:57 am IST
SHARE ARTICLE
image
image

ਨਾਈਜੀਰੀਆ ਦੇ ਹਾਈ ਕਮਿਸ਼ਨਰ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 20 ਅਕਤੂਬਰ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜ਼ੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿਚ ਮਜ਼ਬੂਤ ਸਹਿਯੋਗ ਉਤੇ ਜ਼ੋਰ ਦਿਤਾ | ਮੁੱਖ ਮੰਤਰੀ ਨੇ ਭਾਰਤ ਵਿਚ ਨਾਈਜ਼ੀਰੀਆ ਦੇ ਹਾਈ ਕਮਿਸ਼ਨਰ ਅਹਿਮਦ ਸੁਲੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜ਼ੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਨਾਈਜ਼ੀਰੀਆ ਅਤੇ ਪੰਜਾਬ ਦਰਮਿਆਨ ਸਬੰਧਾਂ ਨੂੰ  ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਵੇਂ ਸਫ਼ਲਤਾ ਦੀ ਇਕ ਨਵੀਂ ਕਹਾਣੀ ਲਿਖ ਸਕਣ | ਭਗਵੰਤ ਮਾਨ ਨੇ ਕਿਹਾ ਕਿ ਨਾਈਜ਼ੀਰੀਆ ਅਤੇ ਪੰਜਾਬ ਨੂੰ  ਆਪਸੀ ਸਹਿਯੋਗ ਦੇ ਨਵੇਂ ਦਿਸਹੱਦੇ ਸਿਰਜਣ ਲਈ ਹੋਰ ਸੰਭਾਵਨਾਵਾਂ ਦਾ ਪਤਾ ਲਗਾਉਣਾ ਚਾਹੀਦਾ ਹੈ |
  ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਉਨ੍ਹਾਂ ਦਾ ਇਕੋ-ਇਕ ਏਜੰਡਾ ਖੇਤੀ ਲਾਗਤਾਂ ਨੂੰ  ਘਟਾ ਕੇ ਖੇਤੀ ਨੂੰ  ਲਾਹੇਵੰਦ ਧੰਦਾ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਹਿਲਾਂ ਹੀ ਸਖ਼ਤ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ | ਭਗਵੰਤ ਮਾਨ ਨੇ ਅੱਗੇ ਕਿਹਾ ਕਿ ਖੇਤੀ ਦੀਆਂ ਲਗਾਤਾਰ ਵਧ ਰਹੀਆਂ ਲਾਗਤਾਂ ਨੂੰ  ਘਟਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ  ਸੰਕਟ ਵਿਚੋਂ ਕੱਢਿਆ ਜਾ ਸਕੇ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੰਦਾਂ ਦੀ ਦਰਾਮਦ-ਬਰਾਮਦ ਦੇ ਖੇਤਰ ਵਿਚ ਆਪਸੀ ਸਹਿਯੋਗ ਵਧਾਉਣ ਲਈ ਯਤਨ ਕੀਤੇ ਜਾਣਗੇ | 
  ਉਨ੍ਹਾਂ ਨੇ ਇਹ ਵੀ ਕਿਹਾ ਕਿ ਫ਼ਸਲਾਂ ਅਤੇ ਖਾਦਾਂ 'ਤੇ ਆਧਾਰਤ ਵਪਾਰ ਵਧਾਉਣ ਦੀ ਸੰਭਾਵਨਾ ਵੀ ਤਲਾਸ਼ੀ ਜਾਵੇਗੀ | ਭਗਵੰਤ ਮਾਨ ਨੇ ਕਿਹਾ ਕਿ ਨਾਈਜ਼ੀਰੀਆ ਅਤੇ ਪੰਜਾਬ ਦੇ ਆਪਸੀ ਸਹਿਯੋਗ ਰਾਹੀਂ ਸੂਬੇ ਦੇ ਕਿਸਾਨਾਂ ਨੂੰ  ਲਾਭ ਪਹੁੰਚਾਉਣਾ ਸਮੇਂ ਦੀ ਲੋੜ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement