Gurdaspur News : ਗੁਰਦਾਸਪੁਰ 'ਚ ਬੱਚਿਆਂ ਨਾਲ ਭਰੀ ਸਕੂਲ ਵੈਨ ਤੇ ਪਿਕਅੱਪ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ, 4 ਜ਼ਖਮੀ

By : BALJINDERK

Published : Oct 21, 2024, 5:08 pm IST
Updated : Oct 21, 2024, 5:08 pm IST
SHARE ARTICLE
ਹਾਦਸੇ ਦੀ ਤਸਵੀਰ
ਹਾਦਸੇ ਦੀ ਤਸਵੀਰ

Gurdaspur News : ਸਕੂਲ ਵੈਨ ਨੂੰ ਬਚਾਉਂਦੇ ਸਮੇਂ ਹੋਇਆ ਹਾਦਸਾ

Gurdaspur News : ਗੁਰਦਾਸਪੁਰ ਦੇ ਹਿਆਤ ਨਗਰ ਨੇੜੇ ਸਕੂਲ ਵੈਨ ਅਤੇ ਪਿਕਅੱਪ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਪਿਕਅੱਪ ਗੱਡੀ ਪਲਟ ਗਈ। ਹਾਦਸੇ ਵਿੱਚ ਸਕੂਲੀ ਬੱਚੇ ਵਾਲ-ਵਾਲ ਬਚ ਗਏ। ਜਦਕਿ ਪਿਕਅੱਪ ਗੱਡੀ 'ਚ ਸਵਾਰ 4 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਸ ਹਾਦਸੇ ਤੋਂ ਬਾਅਦ ਸਕੂਲੀ ਬੱਚਿਆਂ ਵਿਚ ਚੀਕ ਚਿਹਾੜਾ ਪੈ ਗਿਆ ਅਤੇ ਬੱਚੇ ਡਰ ਗਏ। ਕੁਝ ਬੱਚਿਆਂ ਨੂੰ ਸੱਟਾਂ ਵੀ ਲੱਗੀਆਂ ਹਨ। ਹਾਦਸੇ ਦੌਰਾਨ ਆਸ-ਪਾਸ ਮੌਜੂਦ ਲੋਕਾਂ ਨੇ ਮਦਦ ਕੀਤੀ ਅਤੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਟੱਕਰ ਤੋਂ ਬਾਅਦ ਪਿਕਅੱਪ ਗੱਡੀ ਪਲਟ ਗਈ। ਜਿਸ ਨੂੰ ਲੋਕਾਂ ਨੇ ਸਿੱਧਾ ਕੀਤਾ।

ਪਿਕਅੱਪ ਗੱਡੀ ’ਚ ਸਵਾਰ ਜ਼ਖ਼ਮੀ ਵਿਅਕਤੀ ਨੇ ਦੱਸਿਆ ਕਿ ਉਹ ਟੈਂਟ ਦਾ ਸਾਮਾਨ ਇਕੱਠਾ ਕਰਨ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਬੱਚਿਆਂ ਨਾਲ ਭਰੀ ਸਕੂਲ ਵੈਨ ਆ ਰਹੀ ਸੀ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਪਿਕਅੱਪ ਗੱਡੀ 'ਚ ਸਵਾਰ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਜਦਕਿ ਸਕੂਲੀ ਬੱਚੇ ਵੀ ਜ਼ਖਮੀ ਹੋਏ ਹਨ।

(For more news apart from heavy collision between school van full of children and pickup vehicle, 4 injured In Gurdaspur punjabi News News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement