Bathinda News : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ 

By : BALJINDERK

Published : Oct 21, 2024, 6:17 pm IST
Updated : Oct 21, 2024, 6:17 pm IST
SHARE ARTICLE
ਮ੍ਰਿਤਕ ਗੁਰਲਾਲ ਸਿੰਘ (28)
ਮ੍ਰਿਤਕ ਗੁਰਲਾਲ ਸਿੰਘ (28)

Bathinda News : ਕਿਸਾਨ ਨੌਜਵਾਨ ’ਤੇ ਸੀ ਕਰੀਬ 10 ਲੱਖ ਰੁਪਏ ਦਾ ਕਰਜਾ 

Bathinda News : ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਕਰਜੇ ਦਾ ਬੋਝ ਨਾ ਸਹਾਰਦੇ ਹੋਏ ਇੱਕ ਨੌਜਵਾਨ ਕਿਸਾਨ ਨੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸਾਨ ਨੌਜਵਾਨ ਦੇ ਪਰਿਵਾਰ ’ਤੇ ਕਰੀਬ 10 ਲੱਖ ਰੁਪਏ ਦਾ ਕਰਜਾ ਹੈ, ਜਿਸ ਦੀ ਮਾਤਾ ਦੀ ਕੁਝ ਸਮਾਂ ਪਹਿਲਾਂ ਹੀ ਕੈਂਸਰ ਕਾਰਨ ਮੌਤ ਹੋਈ ਹੈ। ਜਦੋਂ ਕਿ ਮ੍ਰਿਤਕ ਦਾ ਭਰਾ ਦਿਮਾਗੀ ਤੌਰ ’ਤੇ ਸਹੀ ਨਹੀਂ ਹੈ। ਕਿਸਾਨ ਆਗੂਆਂ ਨੇ ਹੁਣ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕਰਕੇ ਉਹਨਾਂ ਦੀ 5 ਲੱਖ ਰੁਪਏ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।

ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ (28)  ਪਿੰਡ ਚੱਠੇਵਾਲਾ ਵਜੋਂ ਹੋਈ ਹੈ।  ਜਿਸ ਦਾ ਨਾਮ ਹੁਣ ਉਨ੍ਹਾਂ ਕਿਸਾਨਾਂ ਦੀ ਲਿਸਟ ਵਿਚ ਸ਼ਾਮਿਲ ਹੋ ਗਿਆ ਹੈ ਜਿਨਾਂ ਨੇ ਕਰਜੇ ਦੀ ਪੰਡ ਦਾ ਬੋਝ ਨਾ ਸਹਾਰਦੇ ਹੋਏ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਲਾਲ ਸਿੰਘ ਦੀ ਮਾਤਾ ਕੈਂਸਰ ਦੀ ਨਾਲ ਪੀੜਤ ਸੀ।  ਜਿਸ ਦੇ ਇਲਾਜ ਲਈ ਪਰਿਵਾਰ ਨੇ ਕਾਫ਼ੀ ਖਰਚ ਕੀਤਾ ਅਤੇ ਖਰਚੇ ਦੌਰਾਨ ਉਹਨਾਂ ਦੇ ਸਿਰ ’ਤੇ ਕਰੀਬ 10 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ। ਜਿਸ ਤੋਂ ਬਾਅਦ ਵੀ ਉਸ ਦੀ ਮਾਤਾ ਕੈਂਸਰ ਦੀ ਬਿਮਾਰੀ ਦੇ ਮੱਕੜ ਜਾਲ ’ਚੋਂ ਬਾਹਰ ਨਾ ਨਿਕਲ ਸਕੀ ਅਤੇ ਉਸ ਦੀ ਕੈਂਸਰ ਕਾਰਨ ਮੌਤ ਹੋ ਗਈ। ਸਿਰ ’ਤੇ ਚੜੇ ਕਰਜ਼ੇ ਦਾ ਬੋਝ ਅਕਸਰ ਗੁਰਲਾਲ ਸਿੰਘ ਰੱਖਦਾ ਸੀ ਕਿਉਂਕਿ ਗੁਰਲਾਲ ਸਿੰਘ ਦਾ ਇੱਕ ਭਰਾ ਦਿਮਾਗੀ ਤੌਰ ’ਤੇ ਸਹੀ ਨਹੀਂ ਹੈ ਅਤੇ  ਉਸਦਾ ਪਿਤਾ ਬੁਢਾਪੇ ਕਾਰਨ ਕੰਮ ਕਾਜ ਨਹੀਂ ਕਰ ਸਕਦਾ। ਮ੍ਰਿਤਕ ਦੇ ਪਰਿਵਾਰ ਕੋਲ ਮਹਿਜ ਤਿੰਨ ਏਕੜ ਜ਼ਮੀਨ ਹੈ, ਜਿਸ ’ਤੇ ਖੇਤੀਬਾੜੀ ਕਰਕੇ ਉਹ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ। ਅੱਜ ਸਵੇਰੇ ਗੁਰਲਾਲ ਸਿੰਘ ਨੇ ਆਪਣੇ ਪਿੰਡ ’ਚ ਦਰਖਤ ’ਤੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।

ਪਿੰਡ ਚੱਠੇਵਾਲਾ ਵਾਸੀ ਮੋਹਣ ਸਿੰਘ ਅਤੇ ਕਿਸਾਨ ਕੁਲਵਿੰਦਰ ਸਿੰਘ ਆਗੂ ਬੀਕੇਯੂ ਉਗਰਾਹਾ ਦਾ ਕਹਿਣਾ ਹੈ ਕਿ ਕਰਜ਼ੇ ਕਾਰਨ ਜਿੱਥੇ ਉਸ ਨੂੰ ਬੈਂਕ ਅਤੇ ਆੜਤੀਆਂ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਸੀ ਉਥੇ ਹੀ ਇੱਕ ਆੜਤੀਏ ਵੱਲੋਂ ਉਸਦੀ ਜ਼ਮੀਨ ਦੀ ਕੁਰਕੀ ਵੀ ਲਿਆਂਦੀ ਗਈ ਹੈ। ਜਿਸ ਦੀ ਪਰੇਸ਼ਾਨੀ ਕਾਰਨ ਉਸਨੇ ਇਹ ਕਦਮ ਚੁੱਕਿਆ ਹੈ। ਉਹਨਾਂ ਮੰਗ ਕੀਤੀ ਕਿ ਉਕਤ ਪਰਿਵਾਰ ਦਾ ਸਾਰਾ ਕਰਜਾ ਮਾਫ਼ ਕਰਕੇ ਕਿਸਾਨ ਪਰਿਵਾਰ 5 ਲੱਖ ਰੁਪਏ ਦੀ ਮਦਦ ਕੀਤੀ ਜਾਵੇ।

ਜਾਂਚ ਅਧਿਕਾਰੀ ਰਘਵੀਰ ਸਿੰਘ ਨੇ ਕਿਹਾ ਕਿ ਨੌਜਵਾਨ ਕਿਸਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਟਮ ਲਈ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ’ਚ ਲਿਆਂਦਾ ਗਿਆ ਹੈ। ਉਧਰੋਂ ਤਲਵੰਡੀ ਸਾਬੋ ਪੁਲਿਸ ਨੇ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

(For more news apart from Troubled by debt, young farmer committed suicide News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement