ਮੁੱਖ ਮੰਤਰੀ ਵਲੋਂ ਤਿੰਨ ਪੰਜਾਬੀ ਫ਼ੌਜੀਆਂ ਦੀ ਦੁਖਦਾਇਕ ਮੌਤ 'ਤੇ ਅਫ਼ਸੋਸ ਦਾ ਪ੍ਰਗਟਾਵਾ
Published : Nov 21, 2019, 10:22 am IST
Updated : Nov 21, 2019, 10:22 am IST
SHARE ARTICLE
Captain Amrinder Singh
Captain Amrinder Singh

 ਸ਼ਹੀਦ ਫ਼ੌਜੀਆਂ ਦੇ ਪਰਵਾਰਕ ਵਾਰਸਾਂ ਨੂੰ 12-12 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ ਵਿਚ ਸਿਆਚਿਨ ਗਲੇਸ਼ੀਅਰ 'ਚ ਦੋ ਦਿਨਾਂ ਪਹਿਲਾਂ ਬਰਫ਼ ਹੇਠ ਦੱਬਣ ਨਾਲ ਤਿੰਨ ਪੰਜਾਬੀ ਫ਼ੌਜੀਆਂ ਦੀ ਦੁਖਦਾਇਕ ਮੌਤ 'ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ ਹੈ। ਸੋਮਵਾਰ ਨੂੰ ਦੁਨੀਆਂ ਦੇ ਸੱਭ ਤੋਂ ਉਚੇ ਅਤੇ ਔਖੇ ਜੰਗੀ ਸਥਾਨ ਵਿੱਚ ਦੇਸ਼ ਦੀ ਰਾਖੀ ਕਰਦਿਆਂ ਲਾਂਸ ਨਾਇਕ ਮਨਿੰਦਰ ਸਿੰਘ ਵਾਸੀ ਫਤਹਿਗੜ੍ਹ ਚੂੜ੍ਹੀਆ (ਗੁਰਦਾਸਪੁਰ), ਸਿਪਾਹੀ ਵੀਰਪਾਲ ਸਿੰਘ ਵਾਸੀ ਗੁਆਰਾ ਨੇੜੇ ਮਾਲੇਰਕੋਟਲਾ (ਸੰਗਰੂਰ) ਤੇ ਸਿਪਾਹੀ ਡਿੰਪਲ ਕੁਮਾਰ ਵਾਸੀ ਸੈਦਾ ਨੇੜੇ ਹਾਜੀਪੁਰ (ਹੁਸ਼ਿਆਰਪੁਰ) ਦੀ ਬਰਫ਼ ਦੇ ਤੋਦੇ ਡਿੱਗਣ ਕਾਰਨ ਮੌਤ ਹੋ ਗਈ ਸੀ।

Veerpal Singh, Dimpal Kumar, Manish Kumar and Maninder Singh.Veerpal Singh, Dimpal Kumar, Manish Kumar and Maninder Singh

ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਫ਼ੌਜੀਆਂ ਦੇ ਪਰਵਾਰਾਂ ਦੇ ਨਾਲ ਅਫ਼ਸੋਸ ਪ੍ਰਗਟਾਉਂਦਿਆਂਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਖੜ੍ਹੇ ਹੋਣ ਦਾ ਵਿਸ਼ਵਾਸ ਦਿਵਾਉਂਦਿਆਂ ਹਮਦਰਦੀ ਜ਼ਾਹਰ ਕੀਤੀ। ਸਰਕਾਰੀ ਬੁਲਾਰੇ ਨੇ ਦਸਿਆ ਕਿ ਸਰਕਾਰ ਦੀ ਨੀਤੀ ਅਨੁਸਾਰ ਹਰ ਸ਼ਹੀਦ ਦੇ ਵਾਰਸ ਨੂੰ 12-12 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਹਰ ਸ਼ਹੀਦ ਦੇ ਵਾਰਸ ਜਾਂ ਪਰਵਾਰ ਦੇ ਕਿਸੇ ਹੋਰ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਮੁੰਦਰੀ ਤਲ ਤੋਂ 19000 ਫੁੱਟ ਦੀ ਉਚਾਈ ਵਾਲੇ ਔਖੇ ਤੇ ਹੱਡ ਚੀਰਵੀਂ ਠੰਢ ਵਾਲੇ ਸਿਆਚੀਨ ਗਲੇਸ਼ੀਅਰ 'ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਇਨ੍ਹਾਂ ਜਾਂਬਾਜ਼ ਯੋਧਿਆਂ ਦੀਆਂ ਕੁਰਬਾਨੀਆਂ ਹਮੇਸ਼ਾ ਲਈ ਯਾਦ ਰੱਖੀਆਂ ਜਾਣਗੀਆਂ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement