ਗੁਰਦੁਆਰਾ ਸਾਹਿਬ 'ਚ ਲੜਕੇ ਨੂੰ ਆਪਣੀ ਮੰਗੇਤਰ ਨਾਲ ਬੈਠਣਾ ਪਿਆ ਮਹਿੰਗਾ !
Published : Nov 21, 2019, 11:50 am IST
Updated : Nov 21, 2019, 11:50 am IST
SHARE ARTICLE
fatehgarh sahib boy girl video viral
fatehgarh sahib boy girl video viral

ਗੁਰਦੁਆਰਾ ਸ੍ਰੀ ਭੋਰਾ ਸਹਿਬ 'ਚ ਮੁੰਡੇ ਨੂੰ ਆਪਣੀ ਮੰਗੇਤਰ ਨਾਲ ਮੱਥਾ ਟੇਕਣਾ ਅਤੇ ਓਥੇ ਬੈਠਣਾ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਕੁੱਝ

ਫਤਿਹਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਭੋਰਾ ਸਹਿਬ 'ਚ ਮੁੰਡੇ ਨੂੰ ਆਪਣੀ ਮੰਗੇਤਰ ਨਾਲ ਮੱਥਾ ਟੇਕਣਾ ਅਤੇ ਓਥੇ ਬੈਠਣਾ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਕੁੱਝ ਨੌਜਵਾਨਾਂ ਨੇ ਆ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਮਾਮਲਾ ਭਖ ਗਿਆ ਹੈ। ਦਰਅਸਲ ਗੁਰਦੁਆਰਾ ਭੋਰਾ ਸਾਹਿਬ ਅੰਦਰ ਇੱਕ ਮੁੰਡਾ ਆਪਣੀ ਮੰਗੇਤਰ ਨਾਲ ਬੈਠ ਕੇ ਪਾਠ ਸੁਣ ਰਹੇ ਸਨ।

Boy Girl Video ViralBoy Girl Video Viral

ਇਸ ਦੌਰਾਨ ਇਕ ਸਿੱਖ ਨੌਜਵਾਨ ਉਥੇ ਆਉਂਦਾ ਹੈ ਅਤੇ ਮੁੰਡੇ ਨੂੰ ਬਾਹਰ ਲੈ ਜਾਂਦਾ ਹੈ ਅਤੇ ਇਹ ਆਖ ਕੇ ਉਸ ਦੀ ਕੁੱਟਮਾਰ ਕਰਦਾ ਹੈ ਕਿ ਉਹ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਮੁੰਡੇ -ਕੁੜੀ ਨੂੰ ਫੜ ਕੇ ਬਦਸਲੂਕੀ ਕਰਨ ਵਾਲਿਆ ਖਿਲਾਫ਼ ਪੀੜਿਤ ਪਰਿਵਾਰ ਵੀ ਸਾਹਮਣੇ ਆਏ ਹਨ।

Boy Girl Video ViralBoy Girl Video Viral

ਜਦੋਂ ਇਸ ਸਬੰਧੀ ਗੁਰਦੁਆਰਾ ਸਹਿਬ ਦੇ ਮੈਨੇਜਰ ਨੱਥਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਇਹ ਘਟਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੇ ਉਕਤ ਕੁੜੀ- ਮੁੰਡਾ ਕੋਈ ਗਲਤ ਹਰਕਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਥੇ ਸੇਵਾਦਾਰਾਂ ਨੂੰ ਜਾਂ ਫਿਰ ਗ੍ਰੰਥੀ ਸਿੰਘਾਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement