ਨਵਜੋਤ ਸਿੱਧੂ ਨੂੰ ਬਣਾਵਾਂਗੇ ਮੁੱਖ ਮੰਤਰੀ: ਅਕਾਲੀ ਦਲ ਟਕਸਾਲੀ
Published : Nov 21, 2019, 4:53 pm IST
Updated : Nov 21, 2019, 5:42 pm IST
SHARE ARTICLE
Akali Dal Taksali
Akali Dal Taksali

ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘਾ ਖੁਲ੍ਹਵਾਉਣ ਤੋਂ ਬਾਅਦ ਸਿੱਖ ਕੋਮ...

ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘਾ ਖੁਲ੍ਹਵਾਉਣ ਤੋਂ ਬਾਅਦ ਸਿੱਖ ਕੋਮ ਦੀਆਂ ਨਜ਼ਰਾ 'ਚ ਹੀਰੋ ਬਣ ਗਏ ਹਨ, ਜੇਕਰ ਸਿੱਧੂ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋਣ ਲਈ ਆਏ ਤਾਂ ਅਸੀਂ ਉਸ ਨੂੰ ਨੰਗੇ ਪੈਰੀਂ ਲੈਣ ਜਾਵਾਂਗੇ। ਇਹ ਵਿਚਾਰ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮੁਪਰਾ ਨੇ ਪ੍ਰੈਸ ਕਾਂਨਫਰੰਸ ਦੌਰਾਨ ਪ੍ਰਗਟਾਏ।

Akali Dal TaksaliAkali Dal Taksali

ਇਸ ਦੌਰਾਨ ਬ੍ਰਹਮਪੁਰਾ ਨੂੰ ਜਦੋਂ ਪੁੱਛਿਆ ਗਿਆ ਕਿ ਸਿੱਧੂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 'ਚ ਟਕਸਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਹਿਰਾ ਵੀ ਬਣਾਇਆ ਜਾ ਸਕਦਾ ਹੈ ਤਾਂ ਉਨ੍ਹਾਂ ਦੇ ਨੇੜੇ ਬੈਠੇ ਸਾਬਕਾ ਮੈਂਬਰ ਪਾਰਲੀਮੈਂਟ ਡਾ.ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਪੱਤਰਕਾਰ ਸਾਹਿਬ ਤੁਸੀਂ ਸਾਡੀ ਸਿੱਧੂ ਨਾਲ ਮੁਲਾਕਾਤ ਕਰਵਾ ਦਿਓ ਜੋ ਕਹੋਗੇ ਬਣਾ ਦਿਆਂਗੇ। 

Shiromani Akali Dal TaksaliShiromani Akali Dal Taksali

ਬ੍ਰਹਮਪੁਰਾ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਕਾਗਰਸ ਦੀ ਸਰਕਾਰ ਬਨਾਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ 4 ਹਫਤਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਵਾਗਾਂ ਅਤੇ ਬਰਗਾੜੀ ਕਾਂਡ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਵਾਂਗਾ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕੈਪਟਨ ਅਮਰਿੰਦਰ ਸਿੰਘ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕਿਆ।

Navjot SidhuNavjot Sidhu

ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲਾ ਦੇ ਕਬਜ਼ੇ 'ਚੋਂ ਆਜ਼ਾਦ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਜਲਦ ਚੋਣਾਂ ਕਰਵਾਉਣ ਦੀ ਅਪੀਲ ਕਰਾਂਗੇ। ਉਨ੍ਹਾਂ ਆਖਿਆ ਕਿ ਪਾਰਟੀ ਦੀਆ ਗਤੀਵਿਧੀਆ 'ਚ ਤੇਜ਼ੀ ਲਿਆਉਣ ਲਈ ਜ਼ਿਲਾ ਪੱਧਰ 'ਤੇ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement