ਮੋਦੀ ਸਰਕਾਰ ਕੈਪਟਨ ਅਮਰਿੰਦਰ ਅਤੇ ਪਰਵਾਰ ਦੇ ਵਿਦੇਸ਼ੀ ਜਾਇਦਾਦਾਂ ਦੇ ਵੇਰਵੇ ਕਰੇ ਜਨਤਕ : ਚੀਮਾ
Published : Nov 21, 2020, 7:23 am IST
Updated : Nov 21, 2020, 7:23 am IST
SHARE ARTICLE
image
image

ਮੋਦੀ ਸਰਕਾਰ ਕੈਪਟਨ ਅਮਰਿੰਦਰ ਅਤੇ ਪਰਵਾਰ ਦੇ ਵਿਦੇਸ਼ੀ ਜਾਇਦਾਦਾਂ ਦੇ ਵੇਰਵੇ ਕਰੇ ਜਨਤਕ : ਚੀਮਾ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ) : ਬੀਤੇ ਦਿਨੀਂ ਈਡੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਦੀ ਵੱਖ-ਵੱਖ ਕੇਸਾਂ ਵਿਚ ਕੀਤੀ ਪੁਛਗਿਛ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਕੇਸਾਂ ਵਿਚ ਪੁਛਗਿਛ ਹੋ ਰਹੀ ਹੈ, ਇਸ ਲਈ ਹੁਣ ਇਸ ਮਾਮਲੇ ਵਿਚ ਕਿਸੇ ਸਾਰਥਿਕ ਨਤੀਜੇ ਉਤੇ ਪਹੁੰਚਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੇ ਹੱਕ ਵਿੱਚ ਇਸ ਲਈ ਕੋਈ ਫ਼ੈਸਲਾ ਨਹੀਂ ਲੈ ਰਹੇ, ਕਿਉਂਕਿ ਕੈਪਟਨ ਅਮਰਿੰਦਰ ਅਤੇ ਪਰਵਾਰ ਉਤੇ ਭ੍ਰਿਸ਼ਟਾਚਾਰ ਦੇ ਕੇਸਾਂ ਕਾਰਨ ਹੀ ਨਰਿੰਦਰ ਮੋਦੀ ਕੈਪਟਨ ਦੀ ਬਾਂਹ ਮਰੋੜਨ ਵਿਚ ਕਾਮਯਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ, ਪਤਨੀ ਅਤੇ ਬੇਟੇ ਦੇ ਸਵਿਸ ਬੈਂਕਾਂ ਦੇ ਕੇਸ ਅਤੇ ਹੋਰ ਵਿਦੇਸ਼ੀ ਹਵਾਲੇ ਦੇ ਮਾਮਲੇ ਦੇ ਕੇਸ ਖੁਲ੍ਹਣ ਦੇ ਡਰੋਂ ਹੀ ਕੈਪਟਨ ਅਮਰਿੰਦਰ ਹੁਣ ਤਕ ਕਿਸਾਨਾਂ ਦੇ ਮੁੱਦੇ ਹੱਲ ਕਰਾਉਣ ਲਈ ਮੋਦੀ ਉਤੇ ਦਬਾਅ ਪਾਉਣ ਜਾਂ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਤੋਂ ਕਤਰਾ ਰਹੇ ਹਨ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਵਾਰ ਦੇ ਮੈਂਬਰਾਂ ਦੀਆਂ ਵਿਦੋਸ਼ ਵਿਚਲੀਆਂ ਜਾਇਦਾਦਾਂ ਦੇ ਵੇਰਵੇ ਜਨਤਕ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਸਰਕਾਰ ਅਤੇ ਉਸ ਦੇ ਨੇਤਾ ਇਮਾਨਦਾਰ ਹੋਣ ਤਾਂ ਕੇਂਦਰ ਸਰਕਾਰ ਉਨ੍ਹਾਂ ਵਿਰੁਧ ਕੁੱਝ ਵੀ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸਬਕ ਸਿਖਣ ਜਿਨ੍ਹਾ ਨੇ ਇਮਾਨਦਾਰੀ ਦੇ ਰਾਹ 'ਤੇ ਚਲਦਿਆਂ ਲੋਕਾਂ ਦੇ ਹਿੱਤਾਂ ਨੂੰ ਦਾਅ 'ਤੇ ਨਹੀਂ ਲਗਾਇਆ। ਉਨ੍ਹਾਂ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਇਕ ਮਿਸਾਲ ਹੈ। ਜਿਸ ਨੂੰ ਧਮਕਾਉਣ, ਦਬਾਉਣ ਲਈ ਜਿਥੇ ਮੋਦੀ ਨੇ ਅਨੇਕਾਂ ਵਾਰ ਸੀਬੀਆਈ ਅਤੇ ਈਡੀ ਦਾ ਡਰਾਵਾ ਦੇ ਕੇ ਸਰਕਾਰ ਨੂੰ ਝੁਕਾਉਣ ਦਾ ਯਤਨ ਕੀਤਾ ਹੈ, ਪ੍ਰੰਤੂ ਅਰਵਿੰਦ ਕੇਜਰੀਵਾਲ ਦੇ ਇਮਾਨਦਾਰ ਹੋਣ ਕਾimageimageਰਨ ਉਹ ਕੁੱਝ ਵੀ ਨਹੀਂ ਕਰ ਸਕਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement