ਬਾਬੇ ਨਾਨਕ ਦੇ ਜਨਮ ਦਿਹਾੜੇ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਵੇਗਾ ਸਿੱਖ ਜੱਥਾ
Published : Nov 21, 2020, 10:50 pm IST
Updated : Nov 21, 2020, 10:50 pm IST
SHARE ARTICLE
image
image

ਤਰੁਣ ਚੁੱਘ ਵਲੋਂ ਮੋਦੀ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ

ਚੰਡੀਗੜ੍ਹ, 21 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਹਾੜੇ ਮੌਕੇ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਚ ਭਾਰਤ ਤੋਂ ਵਿਸ਼ੇਸ਼ ਸਿੱਖ ਜੱਥਾ ਭੇਜਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਚੁੱਘ ਨੇ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਜੱਥਾ 27 ਨਵੰਬਰ 2020 ਨੂੰ ਭਾਰਤ ਤੋਂ ਨਨਕਾਣਾ ਸਾਹਿਬ ਜਾਵੇਗਾ ਅਤੇ 1 ਦਸੰਬਰ 2020 ਤਕ ਜੱਥਾ ਵਾਪਸ ਆਵੇਗਾ। ਚੁੱਘ ਮੁਤਾਬਕ ਧਾਰਮਕ ਸਥਾਨਾਂ ਦੀ ਯਾਤਰਾ 'ਤੇ ਭਾਰਤ-ਪਾਕਿ ਦੇ ਦੁਵੱਲੇ ਪ੍ਰੋਟੋਕਾਲ ਦੇ ਇਕ ਹਿੱਸੇ ਦੇ ਰੂਪ ਇਹ ਜੱਥਾ ਪਾਕਿਸਤਾਨ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਲਾਗ ਦੇ ਮੱਦੇਨਜ਼ਰ ਸਾਰੇ ਸਿਹਤ ਸਬੰਧੀ ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ। ਜੱਥਾ ਅੰਮ੍ਰਿਤਸਰ ਵਿਚ ਵਾਹਗਾ ਸਰਹੱਦ ਰਾਹੀਂ ਰਵਾਨਾ ਹੋਵੇਗਾ।

imageimage


ਚੁੱਘ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਇਹ ਯਕੀਨੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ, ਤਾਕਿ ਭਾਰਤ ਦੇ ਸਿੱਖ ਨਿਯਮਿਤ ਤੌਰ 'ਤੇ ਪਾਕਿਸਤਾਨ ਦੇ ਗੁਰਧਾਮਾਂ ਵਿਚ ਨਤਮਸਤਕ ਹੋ ਸਕਣ। ਪਾਕਿਸਤਾਨ 'ਚ ਘੱਟ ਗਿਣਤੀ ਸਿੱਖ ਅਤੇ ਹਿੰਦੂ ਮੁਸ਼ਕਲਾਂ ਦਾ ਸਾਹਮਣਾ ਵੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਧਾਰਮਕ ਭਾਵਨਾਵਾਂ ਨੂੰ ਧਿਆਨ ਵਿਚ ਰਖਦੇ ਹੋਏ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਨਤਮਸਤਕ ਹੋਵੇਗੀ। ਇਸ ਲਈ ਸਰਕਾਰ ਵਲੋਂ ਵਿਸ਼ੇਸ਼ ਜੱਥਾ ਭੇਜਣ ਦੀ ਯੋਜਨਾ ਬਣਾਈ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement