ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ ਖਾ ਕੇ ਕੀਤੀ ਖੁਦਕੁਸ਼ੀ
Published : Nov 21, 2020, 6:52 pm IST
Updated : Nov 21, 2020, 6:54 pm IST
SHARE ARTICLE
picture
picture

ਮਹੀਨਾ ਸਵਾ ਮਹੀਨਾ ਪਹਿਲਾਂ ਆਪਣੀ ਇਕ ਲੜਕੀ ਦਾ ਵਿਆਹ ਕੀਤਾ ਸੀ ਅਤੇ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ।

ਸੁਨਾਮ ਊਧਮ ਸਿੰਘ ਵਾਲਾ : ਸੁਨਾਮ ਦੇ ਨੇੜਲੇ ਪਿੰਡ ਚੀਮਾ ਦੇ ਇਕ ਵਿਅਕਤੀ ਵੱਲੋਂ ਕੋਈ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਬਹਾਦਰ ਸਿੰਘ (43)ਪੁੱਤਰ ਗੁਰਨਾਮ ਸਿੰਘ ਵਾਸੀ ਚੀਮਾ ਜਿਸ ਨੇ ਮਹੀਨਾ ਸਵਾ ਮਹੀਨਾ ਪਹਿਲਾਂ ਆਪਣੀ ਇਕ ਲੜਕੀ ਦਾ ਵਿਆਹ ਕੀਤਾ ਸੀ ਅਤੇ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ।

bhadur singhbhadur singhਬੀਤੇ ਦਿਨੀਂ ਉਸਨੇ ਆਪਣੇ ਘਰ ਵਿੱਚ ਹੀ ਕੋਈ ਜਹਿਰੀਲੀ ਚੀਜ ਖਾ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ । ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਕੇਵਲ ਸਿੰਘ ਨੇ ਦੱਸਿਆ ਕਿ ਬਹਾਦਰ ਸਿੰਘ ਦੇ ਘਰ ਦੇ ਮਾੜੀ ਆਰਥਿਕਤਾ ਕਾਰਨ ਹਲਾਤ ਬਹੁਤ ਖਰਾਬ ਸਨ। ਜਿਸ ਦੇ ਕਾਰਨ ਉਸ ਨੇ ਖੁਦਕੁਸ਼ੀ ਕਰਨ ਦਾ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement