ਬੈਂਸ ਵਿਰੁਧ ਦੋਸ਼ ਲਾਉਣ ਵਾਲੀ ਮਹਿਲਾ ਨੂੰ ਪੁਲਿਸ ਸੁਰੱਖਿਆ ਮਿਲੇ ਤੇ ਹੋਵੇ ਸਮਾਂਬੱਧ ਜਾਂਚ : ਮਾਣੂੰਕੇ
Published : Nov 21, 2020, 7:26 am IST
Updated : Nov 21, 2020, 7:26 am IST
SHARE ARTICLE
image
image

ਬੈਂਸ ਵਿਰੁਧ ਦੋਸ਼ ਲਾਉਣ ਵਾਲੀ ਮਹਿਲਾ ਨੂੰ ਪੁਲਿਸ ਸੁਰੱਖਿਆ ਮਿਲੇ ਤੇ ਹੋਵੇ ਸਮਾਂਬੱਧ ਜਾਂਚ : ਮਾਣੂੰਕੇ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ) : ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਪੰਜਾਬ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀ ਲੁਧਿਆਣਾ ਦੀ ਮਹਿਲਾ ਨੂੰ ਪੁਲਿਸ ਸੁਰੱਖਿਆ ਮੁਹਈਆ ਕਰਵਾਉਣ ਦੀ ਮੰਗ ਕੀਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਉਸ ਵਲੋਂ ਲਗਾਏ ਦੋਸ਼ਾਂ ਦੀ ਜਾਂਚ ਸਮਾਬੱਧ ਕੀਤੀ ਜਾਣੀ ਚਾਹੀਦੀ ਹੈ। 'ਆਪ' ਵਿਧਾਇਕ ਨੇ ਕਿਹਾ ਕਿ ਪੰਜਾਬ ਵਿਚ ਮਹਿਲਾਵਾਂ ਵਿਰੁਧ ਦਿਨੋਂ-ਦਿਨ ਵਧ ਰਹੇ ਅਤਿਆਚਾਰ ਦੇ ਸੰਗੀਨ ਮੁੱਦੇ ਵਲ ਧਿਆਨ ਦਿਵਾਉਣਾ ਸਮੇਂ ਦੀ ਮੰਗ ਹੈ ਅਤੇ ਅਜਿਹੇ ਕੇਸਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਬੀਬੀ ਮਾਣੂੰਕੇ ਮੁਤਾਬਕ ਅਜਿਹੇ ਹਾਲਾਤਾਂ ਵਿਚ ਪੀੜਤ ਔਰਤ ਨੂੰ ਇਨਸਾਫ਼ ਦਿਵਾਉਣਾ ਸਾਰਿਆਂ ਦਾ ਮੁਢਲਾ ਫ਼ਰਜ਼ ਹੈ ਅਤੇ ਮਹਿਲਾ ਕਮਿਸ਼ਨ ਦੇ ਮੁਖੀimageimage ਇਸ ਵਿਚ ਮਾਮਲੇ ਵਿਚ ਵੱਡੀ ਭੂਮਿਕਾ ਅਦਾ ਕਰ ਸਕਦੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement