ਬਰੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਵਿਰੁੱਧ ਹਿੰਸਕ ਪ੍ਰਦਰਸ਼ਨ, ਪੁਲਿਸ ਨੇ ਅੱਥਰੂ ਗੈਸ ਨੇ ਗੋਲੇ ਚਲਾਏ
Published : Nov 21, 2020, 5:55 pm IST
Updated : Nov 21, 2020, 5:55 pm IST
SHARE ARTICLE
protest
protest

ਤ੍ਰਿਪੁਰਾ ਜ਼ਿਲੇ ਦੇ ਡੋਲੁਬਾਰੀ ਪਿੰਡ ਵਿਚ ਮਿਜ਼ੋਰਮ ਵਿਚ ਵਸਦੇ ਬਰੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੀ ਯੋਜਨਾ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਤ੍ਰਿਪੁਰਾ: ਤ੍ਰਿਪੁਰਾ ਵਿੱਚ ਬਰੂ ਸ਼ਰਨਾਰਥੀਆਂ ਨੂੰ ਪੱਕੇ ਤੌਰ ‘ਤੇ ਵਸਾਉਣ ਦੀ ਸਰਕਾਰ ਦੀ ਯੋਜਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੋਕ ਸੜਕਾਂ 'ਤੇ ਉਤਰ ਆਏ ਹਨ ਅਤੇ ਤ੍ਰਿਪੁਰਾ ਜ਼ਿਲੇ ਦੇ ਡੋਲੁਬਾਰੀ ਪਿੰਡ ਵਿਚ ਮਿਜ਼ੋਰਮ ਵਿਚ ਵਸਦੇ ਬਰੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੀ ਯੋਜਨਾ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਸਥਾਨਕ ਲੋਕ ਵੱਡੀ ਗਿਣਤੀ ਵਿਚ ਘਰਾਂ ਤੋਂ ਬਾਹਰ ਆ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਕਿਉਂਕਿ ਰੋਸ ਪ੍ਰਦਰਸ਼ਨ ਦੌਰਾਨ ਹਿੰਸਾ ਵੀ ਕੀਤੀ ਜਾ ਰਹੀ ਸੀ ।

photophotoਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਉੱਤਰੀ ਤ੍ਰਿਪੁਰਾ ਦੇ ਡੌਲੁਬਾਰੀ ਪਿੰਡ ਵਿਚ ਵਾਹਨਾਂ ਨੂੰ ਅੱਗ ਵੀ ਲਗਾਈ, ਜਿਸ ਨਾਲ ਬਹੁਤ ਸਾਰੀ ਸਰਕਾਰੀ ਅਤੇ ਨਿੱਜੀ ਸੰਪਤੀ ਨੂੰ ਵੀ ਨੁਕਸਾਨ ਪਹੁੰਚਿਆ ਜਾ ਗਿਆ । ਇਸ ਦੇ ਨਾਲ ਹੀ, ਪਿੰਡ ਵਿੱਚ ਪ੍ਰਦਰਸ਼ਨਕਾਰੀਆਂ ਦੁਆਰਾ ਰਾਸ਼ਟਰੀ ਰਾਜਮਾਰਗ ਨੂੰ ਵੀ ਜਾਮ ਕਰ ਦਿੱਤਾ ਗਿਆ ਹੈ।ਇਥੇ ਜ਼ਿਕਰਯੋਗ ਹੈ ਕਿ ਮਿਜ਼ੋਰਮ ਭੱਜ ਕੇ ਆਏ ਬਰੂ ਕਬੀਲੇ ਦੇ 30 ਹਜ਼ਾਰ ਤੋਂ ਵੱਧ ਸ਼ਰਨਾਰਥੀ ਤ੍ਰਿਪੁਰਾ ਦੇ ਕੈਂਪਾਂ ਵਿੱਚ ਰਹਿੰਦੇ ਹਨ। 1997 ਵਿਚ, ਉਨ੍ਹਾਂ ਨੇੜਲੇ ਰਾਜ ਵਿਚ ਹੋਈ ਹਿੰਸਾ ਤੋਂ ਬਾਅਦ ਇਥੇ ਕੈਂਪਾਂ ਵਿਚ ਰਹਿਣ ਲੱਗ ਪਏ ਸਨ। ਇਹ ਲੋਕ ਇੱਥੇ ਦੋ ਦਹਾਕਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਰਹਿ ਰਹੇ ਹਨ। ਬਰੂ ਗੋਤ ਦੇ ਲੋਕ ਕਿਤੇ ਬਾਹਰੋਂ ਨਹੀਂ ਆਏ, ਇਹ ਭਾਰਤ ਨਾਲ ਸਬੰਧਤ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement