ਯੂਥ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੇ ਕੀਤਾ ਬੈਂਸ ਵਿਰੁਧ ਰੋਸ ਪ੍ਰਦਰਸ਼ਨ
Published : Nov 21, 2020, 12:48 am IST
Updated : Nov 21, 2020, 12:48 am IST
SHARE ARTICLE
image
image

ਯੂਥ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੇ ਕੀਤਾ ਬੈਂਸ ਵਿਰੁਧ ਰੋਸ ਪ੍ਰਦਰਸ਼ਨ

ਪੁਲਿਸ ਨੇ ਹਿਰਾਸਤ ਵਿਚ ਲੈ ਕੇ ਛੱਡੇ

ਲੁਧਿਆਣਾ, 20 ਨਵੰਬਰ ( ਆਰ. ਪੀ. ਸਿੰਘ): ਯੂਥ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਗੁਦੀਪ ਸਿੰਘ ਗੌਸ਼ਾ ਦੀ ਅਗਵਾਈ ਵਿਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਵਿਰੁਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਗੁਰਦੀਪ ਸਿੰਘ ਗੋਸ਼ਾ ਅਤੇ ਉਸ ਦੇ ਸਾਥੀਆਂ ਨੂੰ ਅਪਣੀ ਹਿਰਾਸਤ ਵਿਚ ਲੈ ਕੈ ਡੇਹਲੋ ਥਾਣੇ ਵਿਚ ਰਖਿਆ। ਇਸ ਮੌਕੇ ਗੋਸ਼ੇ ਨੇ ਕਿਹਾ ਜੋ ਪੀੜਤ ਮਹਿਲਾ ਵਲੋਂ ਬੈਂਸ ਅਤੇ ਬਲਾਤਕਾਰ ਦੇ ਜੋ ਗਭੀਰ ਦੋਸ਼ ਲਗਾਏ ਗਏ ਹਨ। ਉਸ ਤੇ ਸਰਕਾਰ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਬੈਂਸ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਪੀੜਤ ਮਹਿਲਾ ਨੂੰ ਇੰਨਸਾਫ਼ ਦਵਾਉਣ ਲਈ ਸਾਨੂੰ ਅੱਜ ਇਹ ਪ੍ਰਦਰਸ਼ਨ ਕਰਨਾ ਪਿਆ। ਗੋਸ਼ਾਂ ਨੇ ਕਿਹਾ ਬੈਂਸ ਉਪਰ ਪਹਿਲਾਂ ਵੀ ਕਈ ਗੰਭੀਰ ਦੋਸ਼ ਲੱਗ ਚੁੱਕੇ ਹਨ ਅਤੇ ਕਾਂਗਰਸ ਇਨ੍ਹਾਂ ਭਰਾਵਾਂ ਦੀ ਗੁੰਡਾ ਗਰਦੀ ਤੋਂ ਡਰਦੀ ਕਈ ਐਕਸ਼ਨ ਨਹੀਂ ਲੈ ਰਹੀ। ਉਨ੍ਹਾਂ ਕਿਹਾ ਸਮਾਂ ਆਉਣ ਉਤੇ ਇਨ੍ਹਾਂ ਬੈਂਸ ਭਰਾਵਾਂ ਉਤੇ ਨੱਥ ਪਾਈ ਜਾਵੇਗੀ। ਇਸ ਮੌਕੇ ਗਗਨਦੀਪ ਸਿੰਘ ਗਿਆਸਪੁਰਾ, ਜਤਿੰਦਰ ਪਾਲ ਸਿੰਘ ਖ਼ਾਲਸਾ, ਕੰਮਲਜੀਤ ਸਿੰਘ ਦੂਆ, ਰਾਣੀ ਧਾਲੀਵਾਲ, ਜਸਪਾਲ ਕੌਰ, ਵਰਨ ਮਲਹੋਤਰਾ, ਅੰਗਰੇਜ਼ ਸਿੰਘ ਚੋਹਲਾ, ਅਮਰਜੋਤ ਸਿੰਘ, ਪ੍ਰਭਜੀਤ ਸਿੰਘ, ਜਗਰੂਪ ਸਿੰਘ, ਸੁਰਿੰਦਰ ਸਿੰਘ, ਕਿਰਪਾਲ ਸਿੰਘ ਆਦੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement