22 ਨਵੰਬਰ ਤੋਂ 2 ਰੋਜਾ ਪੰਜਾਬ ਦੌਰੇ 'ਤੇ ਹੋਣਗੇ ਅਰਵਿੰਦ ਕੇਜਰੀਵਾਲ
Published : Nov 21, 2021, 6:46 pm IST
Updated : Nov 21, 2021, 6:46 pm IST
SHARE ARTICLE
Arvind Kejriwal
Arvind Kejriwal

ਮਿਸ਼ਨ ਪੰਜਾਬ' ਦੀ ਸ਼ੁਰੂਆਤ ਮੋਗਾ ਤੋਂ ਕਰਨਗੇ ਅਰਵਿੰਦ ਕੇਜਰੀਵਾਲ : ਭਗਵੰਤ ਮਾਨ

 

ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 22 ਨਵੰਬਰ ਤੋਂ ਇਕ ਵੱਡੇ ਐਲਾਨ ਨਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰ ਮੋਗਾ ਤੋਂ ਕਰਨਗੇ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮਦੇਨਜਰ 'ਆਪ' ਸੁੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ- ਵੱਖ ਥਾਵਾਂ 'ਤੇ ਦੌਰੇ ਕਰਨਗੇ ਅਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ।

Arvind KejriwalArvind Kejriwal

 

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 22 ਨਵੰਬਰ (ਸੋਮਵਾਰ) ਤੋਂ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ  'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਨ ਲਈ 2 ਦਿਨਾਂ ਦੌਰੇ 'ਤੇ ਪੰਜਾਬ ਆਉਣਗੇ।

 

Bhagwant MannBhagwant Mann

 

ਉਨਾਂ ਅੱਗੇ ਦੱਸਿਆ ਕਿ ਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦੀ ਇੱਕ ਵੱਡੀ ਘੋਸ਼ਣਾ ਵੀ ਕਰਨਗੇ। ਇਸ ਤੋਂ ਬਾਅਦ ਲੁਧਿਆਣਾ 'ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ਵਿੱਚ ਹਿੱਸਾ ਲੈਣਗੇ। ਜਦੋਂ ਕਿ ਮੰਗਲਵਾਰ 23 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement