ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਕੀ
Published : Nov 21, 2021, 12:34 am IST
Updated : Nov 21, 2021, 12:34 am IST
SHARE ARTICLE
image
image

ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 20 ਨਵੰਬਰ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੁੰ ਇਕ ਪੱਤਰ ਲਿਖ ਕੇ ਮੰਗ ਕੀਤੀ ਕਿ ਉਹ ਲਖੀਮਪੁਰ ਖੀਰ ਦੀ ਘਟਨਾ ਦੇ ਮਾਮਲੇ ਵਿਚ ਪੀੜਤਾਂ ਨੂੰ ਇਨਸਾਫ਼ ਦਿਲਾਉਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ। ਪ੍ਰਿੰਯੰਕਾ ਨੇ ਮੰਗ ਕੀਤੀ ਕਿ ਦੇਸ਼ ਭਰ ਵਿਚ ਕਿਸਾਨਾਂ ਵਿਰੁਧ ਦਰਜ ਮੁਕੱਦਮੇ ਵਾਪਸ ਲਏ ਜਾਣ ਅਤੇ ਸਾਰੇ ‘‘ਸ਼ਹੀਦ’’ ਕਿਸਾਨਾਂ ਦੇ ਪਰਵਾਰਾਂ ਨੂੰ ਆਰਥਕ ਮਦਦ ਦਿਤੀ ਜਾਣੀ ਚਾਹੀਦੀ ਹੈ। 
ਕਾਂਗਰਸ ਆਗੂ ਨੇ ਪੱਤਰਕਾਰਾਂ ਨੂੰ ਕਿਹਾ, ‘‘ਪ੍ਰਧਾਨ ਮੰਤਰੀ ਜੀ ਲਖਨਊ ਆਏ ਹਨ। ਉਹ ਪੁਲਿਸ ਦੇ ਉਚ ਅਧਿਕਾਰੀਆਂ ਦੇ ਸੰਮੇਲਨ ਵਿਚ ਹਿੱਸਾ ਲੈਣਗੇ। ਮੈਂ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਮੈਂ ਤੁਹਾਡੇ ਰਾਹੀਂ ਉਸ ਪੱਤਰ ਨੂੰ ਦੇਸ਼ ਅਤੇ ਪ੍ਰਦੇਸ਼ ਦੇ ਸਾਹਮਣੇ ਰੱਖਣਾ ਚਾਹੁੰਦੀ ਹਾਂ।’’ ਉਨ੍ਹਾਂ ਇਹ ਪੱਤਰ ਮੀਡੀਆ ਨੂੰ ਵੀ ਪੜ੍ਹ ਕੇ ਸੁਣਾਇਆ। ਬਾਅਦ ਵਿਚ ਉਤਰ ਪ੍ਰਦੇਸ਼ ਕਾਂਗਰਸ ਨੇ ਟਵੀਟ ਕਰ ਕੇ ਕਿਹਾ, ‘‘ਦੂਰਬੀਨ ਲੈ ਕੇ ਅਪਰਾਧੀ ਅਤੇ ਗੁੰਡੇ ਖੋਜਣ ਵਾਲੇ ਗ੍ਰਹਿ ਮੰਤਰੀ, ਕਿਸਾਨਾਂ ਨੂੰ ਕੁਚਲਣ ਵਾਲੇ ਅਪਰਾਧੀ ਦੇ ਪਿਤਾ ਅਤੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨਾਲ ਮੰਚ ਸਾਂਝਾ ਕਰ ਰਹੇ ਹਨ। ਟੇਨੀ ਨੇ ਖ਼ੁਦ ਕਿਸਾਨਾਂ ਨੂੰ ਧਮਕਾਇਆ ਸੀ ਜਿਸ ਤੋਂ ਬਾਅਦ ਕਿਸਾਨਾਂ ਨੂੰ ਕੁਚਲਿਆ ਗਿਆ। ਅਜਿਹੀ ਸਥਿਤੀ ਵਿਚ ਕਿਸਾਨਾਂ ਨਾਲ ਇਨਸਾਫ਼ ਕਿਵੇਂ ਹੋਵੇਗਾ?’’ ਕਾਂਗਰਸ ਨੇ ਇਕ ਤਸਵੀਰ ਵੀ ਇਸ ਦੇ ਨਾਲ ਸਾਂਝੀ ਕੀਤੀ ਜਿਸ ਵਿਚ ਅਮਿਤ ਸ਼ਾਹ ਅਤੇ ਅਜੈ ਮਿਸ਼ਰਾ ਹੋਰ ਅਧਿਕਾਰੀਆ ਨਾਲ ਬੈਠੇ ਨਜ਼ਰ ਆ ਰਹੇ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement