ਕਪੂਰਥਲਾ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 7 ਮੋਬਾਈਲ ਫ਼ੋਨ, 6 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ 
Published : Nov 21, 2022, 2:03 pm IST
Updated : Nov 21, 2022, 2:03 pm IST
SHARE ARTICLE
Kapurthala Central Jail
Kapurthala Central Jail

2 ਅਣਪਛਾਤਿਆਂ ਸਮੇਤ 6 ਖ਼ਿਲਾਫ਼ ਮਾਮਲਾ ਦਰਜ 

ਕਪੂਰਥਲਾ : ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ 7 ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਬੈਟਰੀਆਂ ਆਦਿ ਬਰਾਮਦ ਹੋਈਆਂ ਹਨ।  ਉਂਝ ਤਾਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜ਼ਿਲ੍ਹਿਆਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ। ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ 'ਚੋਂ ਮੋਬਾਈਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।

ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਈਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 7 ਮੋਬਾਈਲ ਫੋਨ, 6 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਕੀਤੇ ਹਨ।

ਜਿਨ੍ਹਾਂ ਵਿੱਚੋਂ 3 ਮੋਬਾਈਲ ਲਾਵਾਰਸ ਹਾਲਤ ਵਿੱਚ ਮਿਲੇ ਹਨ। ਇਸ ਤੋਂ ਇਲਾਵਾ ਹੋਰ ਮੋਬਾਈਲ ਉਪਕਰਣ ਵੀ ਬਰਾਮਦ ਕੀਤੇ ਗਏ ਹਨ। ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ 2 ਅਣਪਛਾਤੇ ਮੁਲਜ਼ਮਾਂ, 3 ਹਵਾਲਾਤੀਆਂ ਅਤੇ 1 ਕੈਦੀ ਸਮੇਤ 6 ਮੁਲਜ਼ਮਾਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement