ਸੇਬ ਦੇ ਡੱਬਿਆਂ 'ਚ 190 ਕਿਲੋ ਭੁੱਕੀ ਲੁਕੋ ਕੇ ਲਿਜਾ ਰਹੇ ਨੌਜਵਾਨ ਨੂੰ ਸਾਥੀ ਸਮੇਤ ਕਾਬੂ

By : GAGANDEEP

Published : Nov 21, 2022, 8:41 am IST
Updated : Nov 21, 2022, 8:41 am IST
SHARE ARTICLE
photo
photo

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ

 

 

ਸ੍ਰੀਨਗਰ: ਜੰਮੂ-ਕਸ਼ਮੀਰ 'ਚ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਇਕ ਨੌਜਵਾਨ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ ਹੈ। ਤਸਕਰਾਂ ਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਤਸਕਰਾਂ ਕੋਲੋਂ 190 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਹ ਭੁੱਕੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਪਲਾਈ ਕੀਤੀ ਜਾਣੀ ਸੀ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਮਨਪੋਰਾ ਪੰਪੋਰ ਤੋਂ ਕਾਬੂ ਕਰ ਲਿਆ।

ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਇੱਕ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਐਸ.ਡੀ.ਪੀ.ਓ ਪੰਪੋਰ ਮੀਰ ਇਮਤਿਆਜ਼ ਅਹਿਮਦ ਦੀ ਨਿਗਰਾਨੀ ਹੇਠ ਐਸ.ਐਚ.ਓ ਮੰਜ਼ੂਰ ਅਹਿਮਦ ਦੀ ਅਗਵਾਈ ਹੇਠ ਖਰਿਉ ਥਾਣੇ ਦੀ ਟੀਮ ਨੇ ਪਿੰਡ ਅੰਦਰੋਸਾ ਵਿਖੇ ਨਾਕਾਬੰਦੀ ਦੌਰਾਨ ਪੰਜਾਬ ਵੱਲ ਜਾ ਰਹੇ ਇੱਕ ਟਰੱਕ ਨੂੰ ਰੋਕਿਆ। ਜਿਸ ਦਾ ਰਜਿਸਟ੍ਰੇਸ਼ਨ ਨੰਬਰ PB19H-0454 ਸੀ, ਜਿਸ ਵਿਚ ਤਿੰਨ ਵਿਅਕਤੀ ਸਵਾਰ ਸਨ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਨਸ਼ਾ ਤਸਕਰਾਂ ਵੱਲੋਂ ਸੇਬ ਦੇ ਡੱਬਿਆਂ ਵਿੱਚ ਛੁਪਾ ਕੇ ਰੱਖੀ ਭੁੱਕੀ ਬਰਾਮਦ ਹੋਈ। ਚੈਕਿੰਗ ਦੌਰਾਨ ਸੇਬਾਂ ਦੀਆਂ 22 ਪੇਟੀਆਂ ਬਰਾਮਦ ਹੋਈਆਂ। ਤਿੰਨ ਮੁਲਜ਼ਮਾਂ ਵਿੱਚੋਂ ਦੋ ਦੀ ਪਛਾਣ ਬਲਰਾਜ ਸਿੰਘ ਵਾਸੀ ਜਮਾਲਪੁਰ ਅਤੇ ਪਹੂ ਪੁਲਵਾਮਾ ਵਾਸੀ ਦਾਨਿਸ਼ ਗੱਫਾ ਵਜੋਂ ਹੋਈ ਹੈ। ਜਦਕਿ ਤੀਜਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement