ਮਰਨ ਵਰਤ 'ਤੇ ਬੈਠੇ ਜਗਜੀਤ ਡੱਲੇਵਾਲ ਦੀ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤੀ ਹਸਪਤਾਲ ਦਾਖ਼ਲ ਹੋਣ ਦੀ ਸਲਾਹ 
Published : Nov 21, 2022, 2:51 pm IST
Updated : Nov 21, 2022, 6:52 pm IST
SHARE ARTICLE
Jagjit Dallewal
Jagjit Dallewal

ਅੱਜ ਉਹਨਾਂ ਨਾਲ ਮੁਲਾਕਾਤ ਕਰਨ ਲਈ ADC ਰਾਜਪਾਲ ਸਿੰਘ ਪਾਂਧੀ ਅਤੇ SSP ਫਰੀਦਕੋਟ ਵੀ ਪਹੁੰਚੇ ਸਨ। 

ਫਰੀਦਕੋਟ : ਪਿਛਲੇ 3 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਡੱਲੇਵਾਲ ਦੀ ਅਚਾਨਕ ਸਿਹਤ ਵਿਗੜ ਗਈ ਤੇ ਉਹਨਾਂ ਨੇ ਦਵਾਈ ਵਗੈਰਾ ਵੀ ਲੈਣ ਤੋਂ ਮਨ੍ਹਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਘਟ ਗਿਆ। ਜਿਸ ਤੋਂ ਬਾਅਦ ਡਾਕਟਰਾਂ ਨੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਹੋਣ ਦੀ ਸਲਾਹ ਦਿੱਤੀ ਹੈ ਪਰ ਡੱਲੇਵਾਲ ਵੱਲੋਂ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।  

ਡਾਕਟਰਾਂ ਮੁਤਾਬਕ ਡੱਲੇਵਾਲ ਨੂੰ ਅਟੈਕ ਆਉਣ ਦਾ ਵੀ ਖ਼ਤਰਾ ਹੈ ਪਰ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਡਟੇ ਹੋਏ ਹਨ। ਅੱਜ ਉਹਨਾਂ ਨਾਲ ਮੁਲਾਕਾਤ ਕਰਨ ਲਈ ADC ਰਾਜਪਾਲ ਸਿੰਘ ਪਾਂਧੀ ਅਤੇ SSP ਫਰੀਦਕੋਟ ਵੀ ਪਹੁੰਚੇ ਸਨ। 

ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸ਼ਨੀਵਾਰ 12 ਵਜੇ ਤੋਂ ਮਰਨ ਵਰਤ 'ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਇਸ ਧਰਨੇ 'ਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਖਾਤਰ ਲਗਾਤਾਰ ਲੜਾਈ ਲੜ੍ਹਦੇ ਰਹਿਣਗੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement