ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਗੈਂਗਸਟਰ ਗੁਰਚਰਨ ਸਿੰਘ ਗ੍ਰਿਫ਼ਤਾਰ 
Published : Nov 21, 2022, 7:20 pm IST
Updated : Nov 21, 2022, 7:29 pm IST
SHARE ARTICLE
Punjab News
Punjab News

ਦੋਹਾਂ ਨਾਲ ਫ਼ੋਨ 'ਤੇ ਲਗਾਤਾਰ ਸੰਪਰਕ 'ਚ ਰਹਿੰਦਾ ਸੀ ਕਾਬੂ ਕੀਤਾ ਮੁਲਜ਼ਮ 

ਫ਼ਰੀਦਕੋਟ: ਸਥਾਨਕ ਸੀ. ਆਈ. ਏ. ਸਟਾਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਸਟਾਫ਼ ਵੱਲੋਂ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਬਹੁਤ ਹੀ ਕਰੀਬੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਮੁਖੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਗੁਰਚਰਨ ਸਿੰਘ ਉਰਫ ਰਿੰਕਾ ਵਾਸੀ ਫ਼ਰੀਦਕੋਟ, ਜਿਸ ’ਤੇ ਪਹਿਲਾਂ ਵੀ ਕਾਫ਼ੀ ਮੁਕੱਦਮੇ ਦਰਜ ਹਨ। ਇਸ ਨੂੰ ਪਹਿਲਾਂ ਵੀ ਪੁਲਿਸ ਨਾਲ ਹੋਈ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਗੁਰਚਰਨ ਸਿੰਘ ਜੇਲ੍ਹ ਤੋਂ ਬਾਹਰ ਸੀ ਅਤੇ  ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਫੋਨ ’ਤੇ ਸੰਪਰਕ ’ਚ ਰਹਿੰਦਾ ਸੀ।

ਇਹ ਉਨ੍ਹਾਂ ਨੂੰ ਟਾਰਗੈੱਟ ਸਿਲੈਕਟ ਕਰ ਕੇ ਜਾਣਕਾਰੀ ਦਿੰਦਾ ਸੀ, ਜਿਸ ਉਪਰੰਤ ਉਹ ਲੋਕਾਂ ਨੂੰ ਫੋਨ ’ਤੇ ਧਮਕੀਆਂ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਅੱਜ ਗੁਰਚਰਨ ਸਿੰਘ ਦਾ ਪੁਲਿਸ ਰਿਮਾਂਡ ਖਤਮ ਹੋਇਆ ਸੀ ਅਤੇ ਇਸ ਨੂੰ ਜੇਲ੍ਹ ਲਿਜਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਸਿਟੀ ਫ਼ਰੀਦਕੋਟ ਵਿਖੇ ਅਧੀਨ ਧਾਰਾ 307 ਤਹਿਤ ਦਰਜ ਮੁਕੱਦਮੇ ਅਤੇ ਧਮਕੀਆਂ ਦੇਣ ਸਬੰਧੀ ਸਾਦਿਕ ਵਿਖੇ ਦਰਜ ਕੀਤੇ ਗਏ ਕੇਸ ’ਚ ਇਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਹੀ ਗੁਰਚਰਨ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਇਸ ਕੋਲੋਂ ਕੋਈ ਵੀ ਬਰਾਮਦਗੀ ਨਹੀਂ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement