ਅੰਮ੍ਰਿਤਸਰ ’ਚ ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
Published : Nov 21, 2022, 7:22 pm IST
Updated : Nov 21, 2022, 7:23 pm IST
SHARE ARTICLE
2 drug smugglers arrested
2 drug smugglers arrested

ਦੋਸ਼ੀ ਨਸ਼ਾ ਤਸਕਰ ਜੰਮੂ-ਕਸ਼ਮੀਰ ਤੋਂ ਬੱਸ ਰਾਹੀਂ ਰਾਜਸਥਾਨ ਤੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕਰ ਰਹੇ ਸਨ ਕੋਸ਼ਿਸ਼ : ਡੀਜੀਪੀ ਪੰਜਾਬ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ  ਬਰਾਮਦ ਕਰਨ ਉਪਰੰਤ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵੀਰ ਸਿੰਘ ਉਰਫ ਕਾਲਾ ਅਤੇ ਬਿੰਦਰ ਸਿੰਘ ਉਰਫ ਬਿੰਦੂ ਦੋਵੇਂ ਵਾਸੀ ਰਾਜਸਥਾਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਇੱਕ ਭਰੋਸੇਯੋਗ ਸੂਤਰ ਤੋਂ ਇਤਲਾਹ ਮਿਲੀ ਸੀ ਕਿ ਇੱਕ ਬੱਸ ਵਿੱਚ ਸਵਾਰ ਦੋ ਵਿਅਕਤੀ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਤਸਕਰੀ ਕਰਕੇ  ਰਾਜਸਥਾਨ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਦੇ ਵੇਰਕਾ ਬਾਈਪਾਸ ਨੇੜੇ ਇੱਕ ਬੱਸ ਰਾਹੀਂ ਰਵਾਨਾ ਹੋਣ ਦੀ ਸੰਭਾਵਨਾ ਹੈ। ਪ੍ਰਾਪਤ ਇਤਲਾਹ ਤੇ ਕਾਰਵਾਈ , ਖੁਫੀਆ ਸੂਚਨਾ ’ਤੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ।

ਉਨ੍ਹਾਂ ਦੱਸਿਆ ਕਿ ਏ.ਆਈ.ਜੀ ਸੀ.ਆਈ.ਅਮਰਜੀਤ ਸਿੰਘ ਬਾਜਵਾ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਵੇਰਕਾ ਬਾਈਪਾਸ ਨੇੜੇ ਲਗਾਏ ਪੁਲਿਸ ਨਾਕੇ ’ਤੇ ਦੋਵਾਂ ਮੁਲਜ਼ਮਾਂ ਨੂੰ 13 ਕਿੱਲੋ ਹੈਰੋਇਨ ਸਮੇਤ ਬੱਸ ਤੋਂ ਉਤਰਦਿਆਂ ਹੀ ਕਾਬੂ ਕਰ ਲਿਆ।

ਏ.ਆਈ.ਜੀ.ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਮਾਮਲੇ ’ਚ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੱਗ ਕਿੱਥੇ ਪਹੁੰਚਾਈ ਜਾਣੀ ਸੀ।  ਜ਼ਿਕਰਯੋਗ ਹੈ ਕਿ ਕੇਸ ਸਬੰਧੀ ਐਫ.ਆਈ.ਆਰ ਨੰ. 34 ਮਿਤੀ 21.11.2022 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾ 21 ਅਤੇ 29 ਅਧੀਨ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement