Barnala STF : ਬਰਨਾਲਾ ਦਾ STF ਇੰਚਾਰਜ ਸਤਵਿੰਦਰ ਨਿੱਕੂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ
Published : Nov 21, 2023, 8:09 pm IST
Updated : Nov 21, 2023, 8:09 pm IST
SHARE ARTICLE
Barnala STF in-charge Satvinder Nikku arrested on the charge of accepting a bribe of one lakh rupees
Barnala STF in-charge Satvinder Nikku arrested on the charge of accepting a bribe of one lakh rupees

ਜਾਣਕਾਰੀ ਅਨੁਸਾਰ ਵਿਜੀਲੈਂਸ ਬਿਓਰੋ ਨੇ ਇਹ ਕਾਰਵਾਈ ਰਮਨਦੀਪ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ।

Barnala STF :  ਵਿਜੀਲੈਂਸ ਨੇ ਐਸ ਟੀ ਐਫ ਬਰਨਾਲਾ ਦੇ ਇੰਚਾਰਜ ਏਐਸਆਈ ਸਤਵਿੰਦਰ ਸਿੰਘ ਨਿੱਕੂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫ਼ਤਾਰ ਕਰ ਲਿਆ ਹੈ। ਜਿਸ 'ਤੇ 1 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਪਾਇਆ ਗਿਆ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਓਰੋ ਨੇ ਇਹ ਕਾਰਵਾਈ ਰਮਨਦੀਪ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਰਮਨਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਰਨਾਲਾ ਨੇ ਵਿਜੀਲੈਂਸ ਬਿਊਰੋ ਦੇ ਆਲਾ ਅਫ਼ਸਰਾਂ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਭਤੀਜੇ ਬਲਜਿੰਦਰ ਸਿੰਘ ਵਾਸੀ ਬਰਨਾਲਾ ਨੂੰ ਐਸਟੀਐਫ ਬਰਨਾਲਾ ਦੇ ਇੰਚਾਰਜ ਏਐਸਆਈ ਸਤਵਿੰਦਰ ਸਿੰਘ ਨਿੱਕੂ ਨੇ ਹੈਰੋਇਨ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ।

ਇਸ ਕੇਸ ਵਿਚ ਬਲਜਿੰਦਰ ਸਿੰਘ ਦਾ ਫਾਇਦਾ ਕਰਨ ਲਈ ਐਸਟੀਐਫ ਦੇ ਇੰਚਾਰਜ ਏ ਐਸ ਆਈ ਸਤਵਿੰਦਰ ਸਿੰਘ ਨਿੱਕੂ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਕੇਸ ਵਿਚ ਬਲਜਿੰਦਰ ਸਿੰਘ ਦਾ ਕੋਈ ਫ਼ਾਇਦਾ ਨਹੀਂ ਕੀਤਾ, ਵਿਜੀਲੈਂਸ ਬਿਓਰੋ ਨੇ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਐਸ ਟੀ ਐਫ ਬਰਨਾਲਾ ਦੇ ਇੰਚਾਰਜ ਏ ਐਸ ਆਈ ਸਤਵਿੰਦਰ ਸਿੰਘ ਨਿੱਕੂ ਦੇ ਖਿਲਾਫ ਐਫ਼ ਆਈ ਆਰ ਨੰਬਰ 40 ਮਿਤੀ 20 ਨਵੰਬਰ 2023 ਨੂੰ  ਭਰਿਸ਼ਟਾਚਾਰ ਰੋਕੂ ਐਕਟ 7,71 ਤਹਿਤ ਵਿਜੀਲੈਂਸ ਬਿਊਰੋ ਪਟਿਆਲਾ ਦੇ ਥਾਣਾ ਵਿਖੇ ਕੇਸ ਦਰਜ ਲਿਆ।

ਵਿਜੀਲੈਂਸ ਦੇ ਬੁਲਾਰੇ ਅਨੁਸਾਰ ਵਿਜੀਲੈਂਸ ਬਿਓਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਏ ਐਸ ਆਈ ਸਤਿਗੁਰ ਸਿੰਘ, ਹੌਲਦਾਰ ਗੁਰਜਿੰਦਰ ਸਿੰਘ, ਰਾਜ ਕੁਮਾਰ ਤੇ ਆਧਾਰਤ ਟੀਮ ਨੇ ਸਪੈਸਲ ਟਾਸਕ ਫੋਰਸ ਦੇ ਇੰਚਾਰਜ ਏ ਐਸ ਆਈ ਸਤਵਿੰਦਰ ਸਿੰਘ ਨਿੱਕੂ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਓਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਦੋਸ਼ੀ ਐਸ ਟੀ ਐਫ ਦੇ ਇੰਚਾਰਜ ਸਤਵਿੰਦਰ ਸਿੰਘ ਨਿੱਕੂ ਨੂੰ ਅਦਾਲਤ ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
                                                                              

(For more news apart from Punjab News, stay tuned to Rozana Spokesman)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement