ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ
Published : Nov 21, 2024, 5:12 pm IST
Updated : Nov 21, 2024, 5:12 pm IST
SHARE ARTICLE
Dr. Baljit Kaur’s prompt action prevents child marriage
Dr. Baljit Kaur’s prompt action prevents child marriage

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਵਿਰੋਧੀ ਕਾਨੂੰਨ ਦੀ ਉਲੰਘਣਾ ਸਬੰਧੀ ਜਾਣਕਾਰੀ ਚਾਈਲਡਲਾਈਨ ਰਾਹੀਂ ਮਿਲੀ ਕਿ ਪਿੰਡ ਆਸਪੁਰ ਕੋਟਾਂ ਜ਼ਿਲ੍ਹਾ ਰੂਪਨਗਰ ਦੇ 17 ਸਾਲਾਂ ਦੇ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ ਜੋ ਕਿ ਨਾਬਾਲਿਗ ਹੈ। ਕੈਬਨਿਟ ਮੰਤਰੀ ਦੇ ਆਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਲ ਵਿਆਹ ਰੋਕੂ ਅਧਿਕਾਰੀ ਨੂੰ ਨਾਲ ਲੈ ਕੇ ਕਾਰਵਾਈ ਕੀਤੀ।

 ਡੀ.ਸੀ.ਪੀ.ਯੂ. ਅਤੇ ਡੀ.ਐਮ.ਪੀ.ਓ ਦੀ ਟੀਮ ਨੇ ਪਿੰਡ ਆਸਪੁਰ ਕੋਟਾਂ ਦੇ ਪੰਚਾਇਤ ਮੈਂਬਰਾਂ, ਵਿਆਹ ਵਾਲਾ ਲੜਕਾ ਅਤੇ ਲੜਕੀ ਦੇ ਪਰਿਵਾਰਾਂ ਅਤੇ ਪੈਲਸ ਦੇ ਮਾਲਕ ਨੂੰ ਸ਼ਾਮਲ ਕਰਦੇ ਹੋਏ ਵਿਆਹ ਦੀਆਂ ਤਿਆਰੀਆਂ ਰੋਕ ਦਿੱਤੀਆਂ। ਇਸ ਮੌਕੇ ਤੇ ਦੋਨਾਂ ਪਾਰਟੀਆਂ ਦੇ ਬਿਆਨ ਦਰਜ ਕੀਤੇ ਗਏ। ਟੀਮ ਵੱਲੋਂ ਲੜਕੇ ਅਤੇ ਲੜਕੀ ਨੂੰ ਸਮਝਾਇਆ ਗਿਆ। ਪਰਿਵਾਰ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਬੱਚਾ ਅਗਲੇ ਦਿਨ ਤੋਂ ਸਕੂਲ ਜਾਵੇਗਾ।

ਇਸੇ ਦੌਰਾਨ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਸਬੰਧੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ। ਉਨ੍ਹਾ ਨੇ ਮਾਪਿਆਂ ਨੂੰ ਇਹ ਵੀ ਕਿਹਾ ਕਿ ਬਾਲ ਵਿਆਹ ਪ੍ਰਥਾ ਸਮਾਜ ਲਈ ਸਰਾਪ ਹੈ। ਉਨ੍ਹਾਂ ਕਿਹਾ ਕਿ ਬਾਲ ਅਵਸਥਾ ਬੱਚੇ ਲਈ  ਵਿਕਾਸ ਦੀ ਉਮਰ ਹੁੰਦੀ ਹੈ ਇਸ ਲਈ ਉਹ ਆਪਣੇ ਬੱਚਿਆ ਦੇ ਬਾਲ ਵਿਆਹ ਨਾ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement