ਮੱਧ ਪ੍ਰਦੇਸ਼ ਦੇ 30 ਹਲਕਿਆਂ 'ਚ ਧੂੰਆਂਧਾਰ ਰੈਲੀਆਂ, 25 ਹਲਕੇ ਜਿੱਤੇ
Published : Dec 21, 2018, 3:49 pm IST
Updated : Dec 21, 2018, 3:49 pm IST
SHARE ARTICLE
Navjot Singh Sidhu
Navjot Singh Sidhu

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਹੁਣੇ ਹੋ ਕੇ ਹਟੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ........

ਗੁਰਦਾਸਪੁਰ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਹੁਣੇ ਹੋ ਕੇ ਹਟੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਵਿਚ ਅਹਿਮ ਰੋਲ ਨਿਭਾਇਆ ਹੈ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਤਿੰਨਾਂ ਰਾਜਾਂ ਦੀ ਚੋਣ ਮੁਹਿੰਮ ਦੌਰਾਨ ਉਨ੍ਹਾਂ ਵਿਧਾਨ ਸਭਾਵਾਂ ਦੇ 64 ਹਲਕਿਆਂ ਅੰਦਰ ਧੂੰਆਂਧਾਰ ਪ੍ਰਚਾਰ ਕਰ ਕੇ ਹਵਾ ਦਾ ਰੁਖ਼ ਕਾਂਗਰਸ ਦੇ ਹੱਕ ਵਿਚ ਕਰ ਦਿਤਾ।

ਸਿੱਧੂ ਨੇ ਸੱਭ ਤੋਂ ਜ਼ਿਆਦਾ ਮੱਧ ਪ੍ਰਦੇਸ਼ ਦੇ 30 ਹਲਕਿਆਂ ਅੰਦਰ ਭਖਵੀਆਂ ਰੈਲੀਆਂ ਕੀਤੀਆਂ ਅਤੇ ਇਨ੍ਹਾਂ ਵਿਚੋਂ 25 ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਰਾਜਸਥਾਨ ਦੇ 19 ਹਲਕਿਆਂ ਵਿਚ ਨਵਜੋਤ ਸਿੱਧੂ ਨੇ ਚੋਣ ਰੈਲੀਆਂ ਕੀਤੀਆਂ ਅਤੇ ਇਨ੍ਹਾਂ ਵਿਚੋਂ 10 ਕਾਂਗਰਸੀ ਉਮੀਦਵਾਰ ਜੇਤੂ ਰਹੇ। ਹੈਰਾਨ ਕਰਨ ਵਾਲੀ ਗੱਲ ਹੈ ਕਿ ਛੱਤੀਸਗੜ੍ਹ ਦੇ ਜਿਹੜੇ 15 ਹਲਕਿਆਂ 'ਚ ਸਿੱਧੂ ਨੇ ਪ੍ਰਚਾਰ ਕੀਤਾ, ਉਨ੍ਹਾਂ ਸਾਰਿਆਂ ਵਿਚ ਕਾਂਗਰਸੀ ਉਮੀਦਵਾਰ ਬਾਜ਼ੀ ਮਾਰ ਗਏ।

ਜੇਤੂ ਰਹੇ ਸਾਰੇ ਸੂਬਿਆਂ ਦੇ ਵਿਧਾਇਕ ਸਿੱਧੂ ਦੇ ਗਿਆਨ, ਸ਼ੈਲੀ ਅਤੇ ਵਿਲੱਖਣ ਅੰਦਾਜ਼ ਦੀਆਂ ਸਿਫ਼ਤਾਂ ਕਰਨੋਂ ਨਹੀਂ ਹਟਦੇ। ਦਸਣਯੋਗ ਹੈ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਤੋਂ ਹਥਿਆਏ ਉਕਤ ਰਾਜਾਂ ਦੀਆਂ 65 ਸੀਟਾਂ 'ਚੋਂ 60 ਸੀਟਾਂ ਤੋਂ ਭਾਜਪਾ ਦੇ ਆਗੂ ਲੋਕ ਸਭਾ ਮੈਂਬਰ ਚੁਣੇ ਗਏ ਸਨ। ਨਰਿੰਦਰ ਮੋਦੀ ਨੇ ਰਾਜਸਥਾਨ ਦੇ 18 ਹਲਕਿਆਂ 'ਚ ਰੈਲੀਆਂ ਤੇ ਰੋਡ ਸ਼ੋਅ ਕੀਤੇ ਸਨ ਪਰ ਸੀਟਾਂ ਪੱਲੇ ਸਿਰਫ਼ 6 ਪਈਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement