2019 'ਚ ਵੱਜ ਸਕਦੈ ਸ਼੍ਰੋਮਣੀ ਕਮੇਟੀ ਚੋਣਾਂ ਦਾ ਨਗਾਰਾ
Published : Dec 21, 2018, 12:26 pm IST
Updated : Apr 10, 2020, 10:59 am IST
SHARE ARTICLE
ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਕਮੇਟੀ

ਪਿਛਲੇ ਦੋ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਗਲੇ ਵਰ੍ਹੇ 2019 ਵਿਚ ਸੰਸਦੀ ਚੋਣਾਂ ਤੋਂ ਬਾਅਦ ਹੋ....

ਅੰਮ੍ਰਿਤਸਰ (ਭਾਸ਼ਾ) : ਪਿਛਲੇ ਦੋ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਗਲੇ ਵਰ੍ਹੇ 2019 ਵਿਚ ਸੰਸਦੀ ਚੋਣਾਂ ਤੋਂ ਬਾਅਦ ਹੋ ਸਕਦੀਆਂ ਹਨ। ਕੇਂਦਰ ਸਰਕਾਰ ਵਲੋਂ ਕਿਹਾ ਗਿਆ ਹੈ ਕਿ ਦਸੰਬਰ 2011 ਵਿਚ ਕਾਇਮ ਹੋਏ ਸ਼੍ਰੋਮਣੀ ਕਮੇਟੀ ਦੇ ਸਦਨ ਦੀ ਮਿਆਦ ਦੋ ਸਾਲ ਪਹਿਲਾਂ ਦਸੰਬਰ 2016 ਵਿਚ ਮੁਕੰਮਲ ਹੋ ਚੁੱਕੀ ਹੈ। ਇਹ ਖੁਲਾਸਾ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸੀਨੀਅਰ ਐਡਵੋਕੇਟ ਐੱਚ ਐੱਸ ਫੂਲਕਾ ਨੂੰ ਭੇਜੇ ਗਏ ਇਕ ਪੱਤਰ ਤੋਂ ਹੋਇਆ ਹੈ।

ਐਡਵੋਕੇਟ ਫੂਲਕਾ ਵਲੋਂ 9 ਅਕਤੂਬਰ 2018 ਨੂੰ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਭੇਜ ਕੇ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 51 ਹੇਠ ਇਸ ਸਬੰਧੀ ਜਾਣਕਾਰੀ ਮੰਗੀ ਗਈ ਸੀ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਇਹ ਪੱਤਰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਗਲੀ ਕਾਰਵਾਈ ਲਈ ਭੇਜ ਦਿਤਾ ਗਿਆ ਸੀ, ਜਿਸ ਦਾ ਹੁਣ ਗ੍ਰਹਿ ਮੰਤਰਾਲੇ ਵਲੋਂ ਐਡਵੋਕੇਟ ਐੱਚ ਐੱਸ ਫੂਲਕਾ ਨੂੰ ਪੱਤਰ ਭੇਜ ਕੇ ਜਵਾਬ ਦਿਤਾ ਗਿਆ ਹੈ। ਪੱਤਰ ਵਿਚ ਸਪੱਸ਼ਟ ਕੀਤਾ ਗਿਐ ਕਿ ਮੌਜੂਦਾ ਹਾਊਸ 16 ਦਸੰਬਰ 2011 ਨੂੰ ਇਕ ਨੋਟੀਫਿਕੇਸ਼ਨ ਰਾਹੀਂ ਗਠਿਤ ਹੋ ਗਿਆ ਸੀ ਅਤੇ ਇਸ ਦੀ ਮਿਆਦ 16 ਦਸੰਬਰ 2016 ਨੂੰ ਪੂਰੀ ਹੋ ਚੁੱਕੀ ਹੈ।

ਪੱਤਰ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਗਿਆ ਹੈ ਕਿ ਗੁਰਦੁਆਰਾ ਚੋਣਾਂ ਲਈ ਅਗਸਤ 2018 ਵਿਚ ਨਵਾਂ ਗੁਰਦੁਆਰਾ ਚੋਣ ਕਮਿਸ਼ਨਰ ਚੁਣਿਆ ਗਿਆ ਸੀ ਪਰ ਉਨ੍ਹਾਂ ਵਲੋਂ ਇਸ ਅਹੁਦੇ ਦਾ ਕਾਰਜਭਾਰ ਸਾਂਭਣ ਤੋਂ ਅਸਮਰੱਥਾ ਪ੍ਰਗਟਾਈ ਗਈ ਸੀ, ਜਿਸ ਕਾਰਨ ਇਸ ਮਾਮਲੇ ਵਿਚ ਦੇਰ ਹੋਈ ਹੈ। ਇਹ ਵੀ ਕਿਹਾ ਗਿਐ ਕਿ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਵੀਂ ਨਿਯੁਕਤੀ ਲਈ ਪ੍ਰਕਿਰਿਆ ਜਾਰੀ ਹੈ। ਫੂਲਕਾ ਨੇ ਦਸਿਆ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪੱਤਰ ਭੇਜਿਆ ਸੀ

ਕਿ ਉਹ ਕੇਂਦਰ ਸਰਕਾਰ 'ਤੇ ਜ਼ੋਰ ਪਾ ਕੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਲਈ ਦਬਾਅ ਪਾਉਣ, ਪਰ ਅਫ਼ਸੋਸ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਕੁੱਝ ਸਿਆਸੀ ਲੋਕਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਬਾਦਲ ਦੀ ਹਾਲਤ ਪਤਲੀ ਹੋਣ ਕਾਰਨ ਉਸ ਨੇ ਇਹ ਚੋਣਾਂ ਨਹੀਂ ਹੋਣ ਦਿਤੀਆਂ। ਭਾਵੇਂ ਕਿ ਅਕਾਲੀ ਦਲ ਦੀ ਹਾਲਤ ਅਜੇ ਵੀ ਡਾਂਵਾਂਡੋਲ ਹੈ ਪਰ ਹੁਣ ਸ਼ਾਇਦ ਇਨ੍ਹਾਂ ਚੋਣਾਂ ਨੂੰ ਜ਼ਿਆਦਾ ਦੇਰ ਤਕ ਨਹੀਂ ਟਾਲਿਆ ਜਾ ਸਕੇਗਾ, ਨਵੇਂ ਸਾਲ 'ਚ ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਚੋਣਾਂ ਦਾ ਵੀ ਡੰਕਾ ਵੱਜ ਸਕਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement