ਬਿਹਾਰ ਦੇ ਖੇਤੀਬਾੜੀ ਮੰਤਰੀ ਦੇ ਵਿਗੜੇ ਬੋਲ
Published : Dec 21, 2020, 12:50 am IST
Updated : Dec 21, 2020, 12:50 am IST
SHARE ARTICLE
image
image

ਬਿਹਾਰ ਦੇ ਖੇਤੀਬਾੜੀ ਮੰਤਰੀ ਦੇ ਵਿਗੜੇ ਬੋਲ

ਕਿਹਾ, ਮੁੱਠੀ ਭਰ ਦਲਾਲ ਕਿਸਾਨ ਬਣ ਕੇ ਕਰ ਰਹੇ ਨੇ ਅੰਦੋਲਨ 


ਪਟਨਾ, 20 ਦਸੰਬਰ: ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਲੈ ਕੇ ਬਿਹਾਰ ਦੇ ਖੇਤੀਬਾੜੀ ਮੰਤਰੀ ਅਮਰਿੰਦਰ ਪ੍ਰਤਾਪ ਸਿੰਘ ਨੇ ਵਿਵਾਦਤ ਬਿਆਨ ਦਿਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਵੈਸ਼ਾਲੀ ਦੇ ਸੋਨਪੁਰ ਵਿਚ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੁੱਠੀ ਭਰ ਦਲਾਲ, ਕਿਸਾਨ ਬਣ ਕੇ ਦਿੱਲੀ ਵਿਚ ਅੰਦੋਲਨ ਕਰ ਰਹੇ ਹਨ।
ਅਮਰਿੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਕੀ ਕਿਸਾਨ ਸਿਰਫ਼ ਦਿੱਲੀ ਤੇ ਹਰਿਆਣਾ ਬਾਰਡਰ ’ਤੇ ਹੀ ਹਨ? ਇਸ ਦੇਸ਼ ਵਿਚ 5.5 ਲੱਖ ਪਿੰਡ ਹਨ। ਕਿਸ ਪਿੰਡ ਦਾ ਕਿਸਾਨ ਅੰਦੋਲਨ ਕਰ ਰਿਹਾ ਹੈ? ਕੀ ਬਿਹਾਰ ਦੇ ਕਿਸਾਨ ਅੰਦੋਲਨ ਕਰ ਰਹੇ ਹਨ? 5 ਲੱਖ ਪਿੰਡਾਂ ਦੇ ਕਿਸਾਨਾਂ ਨੂੰ ਕੋਈ ਮਤਲਬ ਨਹÄ, ਉਹ ਸਭ ਬੋਲ ਰਹੇ ਹਨ ਕਿ ਖੇਤੀ ਕਾਨੂੰਨ ਉਹਨਾਂ ਦੇ ਹੱਕ ਵਿਚ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਮੁੱਠੀ ਭਰ ਦਲਾਲ, ਕਿਸਾਨ ਬਣ ਕੇ ਅੰਦੋਲਨ ਕਰ ਰਹੇ ਹਨ ਤੇ ਮੀਡੀਆ ਉਸ ਦਾ ਨੋਟਿਸ ਲੈ ਰਿਹਾ ਹੈ। ਜੇ ਵਾਕਈ ਵਿਚ ਕਿਸਾਨਾਂ ਦਾ ਅੰਦੋਲਨ ਹੁੰਦਾ ਤਾਂ ਪੂਰੇ ਭਾਰਤ ਵਿਚ ਅੱਗ ਲੱਗੀ ਹੋਣੀ ਸੀ। ਦੱਸ ਦਈਏ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਬਾਰਡਰ ’ਤੇ ਸੰਘਰਸ਼ ਕਰ ਰਹੇ ਹਨ। ਸੰਘਰਸ਼ ਵਿਚ ਪੰਜਾਬ-ਹਰਿਆਣਾ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼, ਗੁਰਜਾਰ, ਹਿਮਾਚਲ ਪ੍ਰਦੇਸ਼ ਆਦਿ ਸੂਬਿਆਂ ਤੋਂ ਵੀ ਕਿਸਾਨ ਸ਼ਾਮਲ ਹੋ ਰਹੇ ਹਨ।         (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement