ਕੈਪਟਨ ਨੇ ਆਪਣੀਆਂ ਕਮਜ਼ੋਰੀਆਂ ਕਾਰਨ ਪੰਜਾਬ ਨੂੰ ਮੋਦੀ-ਸਾਹ ਨੂੰ ਵੇਚਿਆ - ਭਗਵੰਤ ਮਾਨ
Published : Dec 21, 2020, 5:55 pm IST
Updated : Dec 21, 2020, 5:55 pm IST
SHARE ARTICLE
Capt sold Punjab to Modi-Shah due to his own weaknesses-Bhagwant Mann
Capt sold Punjab to Modi-Shah due to his own weaknesses-Bhagwant Mann

ਆਪਣੇ ਪੁੱਤਰ ਨੂੰ ਈਡੀ ਦੇ ਕੇਸਾਂ ਤੋਂ ਬਚਾਉਣ ਲਈ ਕੈਪਟਨ ਨੇ ਪੰਜਾਬ ਦੇ ਵਪਾਰੀ ਅਤੇ ਆੜ੍ਹਤੀ ਦੇ ਪੁੱਤਰਾਂ ਨੂੰ ਮੁਸੀਬਤ ਵਿੱਚ ਧੱਕਿਆ: 'ਆਪ'

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਆਵਾਜ਼ ਬੁਲੰਦ ਨਹੀਂ ਕੀਤੀ।

Raghav Chadha Raghav Chadha

ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿਚ ਭਗਵੰਤ ਮਾਨ ਅਤੇ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਲਈ ਦਿੱਲੀ ਬਾਰਡਰ 'ਤੇ ਪਹੁੰਚੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਮਰਥਨ ਕਰਨ ਦੀ ਬਜਾਏ ਆਪਣੇ ਪੁੱਤਰ ਦੇ ਈਡੀ ਕੇਸਾਂ ਬਾਰੇ ਕੇਂਦਰ ਸਰਕਾਰ ਨਾਲ ਗੁਪਤ ਸਮਝੌਤਾ ਕਰ ਲਿਆ। ਚੱਢਾ ਨੇ ਪੁੱਛਿਆ, "ਕੈਪਟਨ ਅਤੇ ਅਮਿਤ ਸਾਹ ਵਿਚਕਾਰ ਗੁਪਤ ਮੁਲਾਕਾਤ ਕਿਉਂ ਕੀਤੀ ਗਈ?

Captain Amarinder Singh Captain Amarinder Singh

ਮੀਟਿੰਗ ਵਿਚ ਕੀ ਹੋਇਆ ਸੀ?'' 'ਆਪ' ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਕੈਪਟਨ ਨੇ ਆਪਣੇ ਪੁੱਤਰ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਤੋਂ ਬਚਾਉਣ ਲਈ ਮੋਦੀ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ। 'ਆਪ' ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਹੋਏ ਗੁਪਤ ਸਮਝੌਤੇ ਦੇ ਤਹਿਤ ਕੈਪਟਨ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

FARMER PROTEST and PM Modi PM Modi

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਪੰਜਾਬ ਦੇ ਵਪਾਰੀਆਂ-ਆੜ੍ਹਤੀਆਂ ਦੇ ਘਰਾਂ ਅਤੇ ਦਫ਼ਤਰਾਂ 'ਤੇ ਇਨਕਮ ਟੈਕਸ ਦੇ ਛਾਪੇ ਮਰਵਾ ਕੇ ਬਿਨਾ ਵਜਾ ਪਰੇਸ਼ਾਨ ਕਰ ਰਹੀ ਹੈ, ਕਿਉਂਕਿ ਉਨ੍ਹਾਂ ਦਾ ਇੱਕੋ-ਇੱਕ ਕਸੂਰ ਹੈ ਕਿ ਉਹ ਕਿਸਾਨਾਂ ਦੀ ਲਹਿਰ ਦਾ ਸਮਰਥਨ ਕਰਦੇ ਹੋਏ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ।

Captain Amarinder Singh- Farmer- PM ModiCaptain Amarinder Singh- Farmer- PM Modi

"ਨਰਿੰਦਰ ਮੋਦੀ ਦਾ ਇਹ ਤਾਨਾਸ਼ਾਹੀ ਰਵੱਈਆ ਕੋਈ ਨਵਾਂ ਨਹੀਂ ਹੈ, ਪਰੰਤੂ ਉਨ੍ਹਾਂ ਆੜ੍ਹਤੀਆਂ ਦੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਇਨ੍ਹਾਂ ਨੂੰ ਬਚਾਉਣ ਦੀ ਥਾਂ ਇਸ ਮਾਮਲੇ 'ਤੇ ਚੁੱਪੀ ਧਾਰੀ ਬੈਠੇ ਹਨ ਅਤੇ ਮੋਦੀ ਵਿਰੁੱਧ ਇੱਕ ਸ਼ਬਦ ਬੋਲਣ ਲਈ ਤਿਆਰ ਨਹੀਂ ਹਨ। ਉਨ੍ਹਾਂ ਪੁੱਛਿਆ ਕਿ ਆਪਣੇ ਪੁੱਤਰ ਨੂੰ ਬਚਾਉਣ ਲਈ ਦਿੱਲੀ ਡੇਰੇ ਲਗਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ 'ਪੰਜਾਬ ਦੇ ਪੁੱਤਰਾਂ' ਨੂੰ ਬਚਾਉਣ ਲਈ ਕਿਉਂ ਅੱਗੇ ਨਹੀਂ ਆ ਰਹੇ।

 Raghav ChadhaRaghav Chadha

ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਆਪਣੇ 'ਮਹਿਲ' ਵਿਚ ਆਰਾਮ ਕਰ ਰਹੇ ਹਨ, ਪਰੰਤੂ ਆੜ੍ਹਤੀਆਂ ਦੇ ਸਮਰਥਨ ਵਿਚ ਆਪਣੀ ਆਵਾਜ਼ ਨਹੀਂ ਉਠਾ ਰਹੇ।" ਉਨ੍ਹਾਂ ਕਿਹਾ ਕਿ ਕੈਪਟਨ ਨੇ ਉਨ੍ਹਾਂ ਆੜ੍ਹਤੀਆਂ ਨਾਲ ਧੋਖਾ ਕੀਤਾ ਹੈ, ਜਿਨ੍ਹਾਂ ਨੇ ਕੈਪਟਨ ਨੂੰ ਸੱਤਾ ਹਾਸਲ ਕਰਨ ਵਿਚ ਉਨ੍ਹਾਂ ਦੀ ਮਦਦ ਕੀਤੀ ਸੀ। ਕੈਪਟਨ ਨੇ ਆਪਣੀਆਂ ਕਮਜ਼ੋਰੀਆਂ ਕਰਕੇ ਪੰਜਾਬ ਨੂੰ ਵੇਚ ਦਿੱਤਾ ਹੈ ਅਤੇ ਨਰਿੰਦਰ ਮੋਦੀ ਦੇ ਇਸ਼ਾਰਿਆਂ 'ਤੇ ਕਾਰਜ ਕਰਦੇ ਹੋਏ ਕਿਸਾਨ ਦੇ ਸੰਘਰਸ਼ ਨੂੰ 'ਤਾਰਪੀਡੋ' ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement